ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ ’ਤੇ ਕਰਵਾਇਆ ਜਾਗਰੂਕਤਾ ਕੈਂਪ

ਪਟਿਆਲਾ, 1 ਨਵੰਬਰ : ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਇੱਕ ਰੋਜ਼ਾ ਜਾਗਰੂਕਤਾ ਕੈਂਪ ਪਿੰਡ ਦਿੱਤੂਪੁਰ ਵਿਖੇ ਲਾਇਆ ਗਿਆ। ਇਸ ਕੈਂਪ ਵਿਚ 60 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ।

ਕਿਸਾਨਾਂ ਅਤੇ ਸਾਇੰਸਦਾਨਾਂ ’ਚ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ’ਤੇ ਹੋਈਆਂ ਵਿਚਾਰਾਂ 
 ਪਟਿਆਲਾ, 1 ਨਵੰਬਰ :   ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਇੱਕ ਰੋਜ਼ਾ ਜਾਗਰੂਕਤਾ ਕੈਂਪ ਪਿੰਡ ਦਿੱਤੂਪੁਰ ਵਿਖੇ ਲਾਇਆ ਗਿਆ। ਇਸ ਕੈਂਪ ਵਿਚ 60 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ।
  ਇਸ ਮੌਕੇ ਕੇ.ਵੀ.ਕੇ. ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਉੱਤੇ ਜ਼ੋਰ ਦਿੱਤਾ ਅਤੇ ਇਸ ਨਾਲ ਹੋਣ ਵਾਲੇ ਹਾਨੀਕਾਰਕ ਧੂੰਏਂ ਦੇ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਚਾਨਣਾ ਪਾਇਆ। ਇਸ ਤੋਂ ਇਲਾਵਾ ਉਹਨਾਂ ਨੇ ਮੋਟੇ ਅਨਾਜਾਂ ਦੀ ਮਹੱਤਤਾ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
  ਜਾਗਰੂਕਤਾ ਕੈਂਪ ਦੌਰਾਨ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗ਼ਬਾਨੀ) ਨੇ ਬਾਗ਼ਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿਚ ਕੀੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਬਾਬਤ ਕਿਸਾਨਾਂ ਅਤੇ ਸਾਇੰਸਦਾਨਾਂ ਵਿਚ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਅਗਾਂਹਵਧੂ ਕਿਸਾਨ  ਨਰਿੰਦਰ ਸਿੰਘ ਟਿਵਾਣਾ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।