‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਬਲਾਕ ਦੇ ਪਿੰਡ ਮਨੌਲੀ ਵਿਖੇ 23 ਅਗਸਤ ਨੂੰ ਲੱਗੇਗਾ ਕੈਂਪ

ਐੱਸ.ਏ.ਐੱਸ. ਨਗਰ, 22 ਅਗਸਤ, 2024:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਜੀਵਨ ਵਿੱਚ ਰੋਜ਼ਾਨਾ ਦੇ ਕੰਮ ਨੂੰ ਨਿਪਟਾਉਣ ਲਈ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਪਾਂ ਦੀ ਲੜੀ ਵਜੋਂ 23 ਅਗਸਤ ਨੂੰ ਮੋਹਾਲੀ ਬਲਾਕ ਦੇ ਪਿੰਡ ਮਨੌਲੀ ਦੇ ਕਮਿਊਨਿਟੀ ਸੈਂਟਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿੱਚ ਪਿੰਡ ਚਾਉ ਮਾਜਰਾ, ਧਰਾਲੀ, ਮਨੌਲੀ ਅਤੇ ਸੈਣੀ ਮਾਜਰਾ ਪਿੰਡਾਂ ਦੇ ਵਸਨੀਕ ਆਪਣੀਆਂ ਮੁਸਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।

    ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮੋਹਾਲੀ ਦੀਪਾਂਕਰ ਗਰਗ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਰੋਜ਼-ਮਰ੍ਹਾ ਦੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਕੰਮਾਂ ਨੂੰ ਸੌਖਾਲੇ ਢੰਗ ਨਾਲ ਨਿਪਟਾਉਣ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ/ਮੁਸਕਿਲਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਕੈਂਪ ਲਗਾਏ ਜਾ ਚੁੱਕੇ ਹਨ, ਜਿਸ ਨਾਲ ਲੋਕਾਂ ਵੱਲੋਂ ਆਪਣੇ ਬਹੁਤ ਸਾਰੇ ਕੰਮ ਨਿਪਟਾ ਲਏ ਗਏ ਹਨ। ਹੁਣ ਆਮ ਲੋਕ ਸਰਕਾਰ ਵੱਲੋਂ ਉਨ੍ਹਾਂ ਦੀ ਸੁਵਿਧਾ ਲਈ ਲਾਏ ਜਾ ਰਹੇ ਜਾ ਰਹੇ ਕੈਂਪਾਂ ਦਾ ਭਰਪੂਰ ਲਾਹਾ ਲੈ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਲੋਕ/ਬੁਜ਼ਰਗ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਦਫਤਰਾਂ ਵਿਚ ਪੁੱਜਣ ਤੋਂ ਅਸਮਰੱਥ ਸਨ। ਹੁਣ ਉਹ ਲੋਕ ਆਪਣੇ ਘਰ ਬੈਠੇ ਹੀ ਆਪਣੇ ਕੰਮ ਕਰਵਾ ਰਹੇ ਹਨ।  
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਘਰ ਬੈਠੇ ਹੀ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।