ਜੀ. ਟੀ. ਯੂ ਗੜ੍ਹਸ਼ੰਕਰ ਵਲੋਂ ਪੰਜਾਬ ਸਰਕਾਰ ਦੇ ਸੱਦੇ ਪੱਤਰ ਦੀਆਂ ਕਾਪੀਆਂ ਸਾੜੀਆਂ

ਗੜਸ਼ੰਕਰ 22 ਅਗਸਤ -ਪੰਜਾਬ ਸਰਕਾਰ ਵਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੂੰ ਵਾਰ ਵਾਰ ਮੀਟਿੰਗ ਦੇ ਮੁਲਤਵੀ ਕਰਨ ਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਗੌਰਮਿੰਟ ਟੀਚਰ ਯੂਨੀਅਨ, ਬਲਾਕ ਗੜ੍ਹਸ਼ੰਕਰ 2 ਦੇ ਸੱਦੇ ਤੇ ਗੜ੍ਹਸ਼ੰਕਰ ਦੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਫਿਰ ਦਿੱਤੀ ਮੀਟਿੰਗ ਦੇ ਸੱਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।

ਇਸ ਮੌਕੇ ਗੌਰਮਿੰਟ ਟੀਚਰ ਯੂਨੀਅਨ ਇਕਾਈ ਗੜ੍ਹਸ਼ੰਕਰ 2 ਦੇ ਬਲਾਕ ਪ੍ਰਧਾਨ ਸ਼੍ਰੀ ਅਸ਼ਵਨੀ ਰਾਣਾ ਵਲੋਂ ਸਰਕਾਰ ਵਲੋਂ ਵਾਰ ਵਾਰ ਮੀਟਿੰਗ ਦੇ ਕੇ ਭੱਜਣ ਵਾਲੇ ਮੁੱਖ ਮੰਤਰੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਪੂਰੇ ਪੰਜਾਬ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ  ਤਿੱਖਾ ਸੰਘਰਸ਼ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਜਿਮਨੀ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। 
ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਬਲਾਕ ਪ੍ਰਧਾਨ ਸ਼੍ਰੀ ਸਤਪਾਲ ਮਿਨਹਾਸ, ਜਿਲ੍ਹਾ ਕਮੇਟੀ ਮੈਂਬਰ ਮੈਡਮ ਅਨੁਰਾਧਾ, ਮੈਡਮ ਆਰਤੀ ਚੰਦੇਲ, ਸੈਂਟਰ ਪ੍ਰਧਾਨ ਸ਼੍ਰੀ ਨਰੇਸ਼ ਕੁਮਾਰ, ਰਘਬੀਰ ਸਿੰਘ, ਜਸਵਿੰਦਰ ਸਿੰਘ, ਪਰਜਿੰਦਰ ਸਿੰਘ, ਰਣਬੀਰ ਸਿੰਘ, ਸੰਜੀਵ ਕੁਮਾਰ, ਜਸਬੀਰ ਸਿੰਘ, ਨੀਤਿਨ ਸੁਮਨ ਆਦਿ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਵਲੋਂ ਸਰਕਾਰ ਖਿਲਾਫ ਵਿਰੋਧ ਦਰਜ ਕਰਵਾਇਆ।