
ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਕੀਤਾ ਵਿਸ਼ਾਲ ਰੋਸ ਮੁਜ਼ਾਹਰਾ
ਪਟਿਆਲਾ, 23 ਅਗਸਤ - ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਸੱਦੇ 'ਤੇ ਡੀ.ਸੀ. ਦਫਤਰ ਪਟਿਆਲਾ ਸਾਹਮਣੇ ਵਿਸ਼ਾਲ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੇ ਕਥਿਤ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਰਵਈਏ ਵਿਰੁੱਧ ਸਰਕਾਰ ਦੀ "ਝੂਠ ਦੀ ਪੰਡ" ਨੂੰ ਅਗਨ ਭੇਟ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਵੱਖ ਵੱਖ ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਦੇ 300 ਤੋਂ ਵੱਧ ਵਿਅਕਤੀਆਂ ਨੇ ਹਿੱਸਾ ਲਿਆ ਤੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।
ਪਟਿਆਲਾ, 23 ਅਗਸਤ - ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਸੱਦੇ 'ਤੇ ਡੀ.ਸੀ. ਦਫਤਰ ਪਟਿਆਲਾ ਸਾਹਮਣੇ ਵਿਸ਼ਾਲ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੇ ਕਥਿਤ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਰਵਈਏ ਵਿਰੁੱਧ ਸਰਕਾਰ ਦੀ "ਝੂਠ ਦੀ ਪੰਡ" ਨੂੰ ਅਗਨ ਭੇਟ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਵੱਖ ਵੱਖ ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਦੇ 300 ਤੋਂ ਵੱਧ ਵਿਅਕਤੀਆਂ ਨੇ ਹਿੱਸਾ ਲਿਆ ਤੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਰੋਸ ਮੁਜ਼ਾਹਰੇ ਵਿੱਚ ਪੰਜਾਬ ਜੇਲ੍ਹ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਆਗੂਆਂ ਤੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਜਗਮੇਲ ਸਿੰਘ ਪ੍ਰਧਾਨ, ਰਣਧੀਰ ਸਿੰਘ ਮਹਿਮੀ ਮੀਤ ਪ੍ਰਧਾਨ, ਪਰਵੀਨ ਸਿੰਘ ਖਜ਼ਾਨਚੀ, ਨਾਹਰ ਸਿੰਘ ਡੀ ਐਸ ਪੀ (ਰਿਟਾ:)
ਸੁਖਵਿੰਦਰ ਸਿੰਘ ਡੀ ਐਸ ਪੀ (ਰਿਟਾ:) ਪ੍ਰੇਮ ਸਿੰਘ ਪੰਜੋਲਾ, ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਸ਼ਾਮਲ ਸਨ। ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਨੇ ਵੀ ਪ੍ਰਧਾਨ ਗੁਰਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਗੁਰਦੀਪ ਸਿੰਘ ਵਾਲੀਆ ਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਗੱਲਬਾਤ ਲਈ ਵਾਰ ਵਾਰ ਤਾਰੀਖਾਂ ਬਦਲ ਰਹੀ ਹੈ ਜਿਸਤੋਂ ਇਹ ਸਾਬਤ ਹੁੰਦਾ ਹੈ ਕਿ ਸਰਕਾਰ ਗੱਲਬਾਤ ਨਹੀਂ ਕਰਨਾ ਚਾਹੁੰਦੀ। ਲਾਰੇ-ਲੱਪੇ ਨਾਲ ਸਮਾਂ ਬਿਤਾਉਣਾ ਚਾਹੁੰਦੀ ਹੈ। ਸਰਕਾਰ ਵੱਲੋਂ ਅਜਿਹਾ ਕਰਨ ਨਾਲ ਪੰਜਾਬ ਪੈਨਸ਼ਨਰਜ਼ ਮੁਲਾਜ਼ਮ ਸਾਂਝਾ ਫਰੰਟ ਵਿੱਚ ਰੋਸ ਵਧਦਾ ਜਾ ਰਿਹਾ ਹੈ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਗੱਲਬਾਤ ਰਾਹੀਂ ਮੰਗਾਂ ਦਾ ਹਲ ਛੇਤੀ ਕੀਤਾ ਜਾਵੇ। ਇਸ ਮੌਕੇ ਸੁਖਮਿੰਦਰ ਸਿੰਘ ਸੈਣੀ, ਦਰਸ਼ਨ ਸਿੰਘ ਬੇਲੂਮਾਜਰਾ, ਜਗਜੀਤ ਸਿੰਘ ਦੁਆ, ਸਤਪਾਲ ਸਿੰਘ ਚੰਬਲ, ਗੁਰਮੀਤ ਸਿੰਘ ਟਿਵਾਣਾ, ਸੁਰਵਿੰਦਰ ਸਿੰਘ ਛਾਬੜਾ, ਪਰਮਜੀਤ ਸਿੰਘ ਮੱਗੋ, ਵੇਦ ਪ੍ਰਕਾਸ਼ ਸਿੰਗਲਾ, ਜੋਗਾ ਸਿੰਘ, ਨੇਤਰ ਸਿੰਘ, ਜਸਵੀਰ ਸਿੰਘ ਖੋਖਰ, ਰਜਿੰਦਰ ਸਿੰਘ ਧਾਲੀਵਾਲ, ਹਰਭਜਨ ਸਿੰਘ ਲਾਡੀ ਅਤੇ ਬਹੁਤ ਸਾਰੇ ਪੈਨਸ਼ਨਰ ਆਗੂ ਅਤੇ ਮੈਂਬਰ ਹਾਜ਼ਰ ਸਨ।
