ਵੱਧ ਤੋਂ ਵੱਧ ਲੋਕਾਂ ਨੂੰ ਨੇਤਰ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ : ਜਤਿੰਦਰ ਕਾਂਸਲ
ਪਟਿਆਲਾ, 22 ਅਗਸਤ - ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਜ਼ਿਲ੍ਹਾ ਪਟਿਆਲਾ ਨੂੰ ਮੋਤੀਆ ਮੁਕਤ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਾਸ਼ਟਰੀ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈਸ ਡਾ. ਐਸ.ਜੇ. ਸਿੰਘ ਵੱਲੋਂ ਜ਼ਿਲ੍ਹੇ ਦੇ ਅਪਥਾਲਮਿਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ 'ਚ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਕਿਹਾ ਕਿ ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਜ਼ਿਲ੍ਹਾ ਪਟਿਆਲਾ ਨੂੰ ਮੋਤੀਆ ਮੁੁਕਤ ਕਰਨ ਦਾ ਜੋ ਅਭਿਆਨ ਚਲ ਰਿਹਾ ਹੈ, ਉਸ ਤਹਿਤ 50 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਵਿਅਕਤੀਆਂ ਦੀ ਮੋਤੀਆਬਿੰਦ ਸਬੰਧੀ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਮੋਤੀਆਬਿੰਦ ਦੇ ਕੈਂਪ ਲਗਾ ਕੇ ਮੁਫ਼ਤ ਅਪਰੇਸ਼ਨ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੀ.ਐਚ.ਸੀ. ਭਾਦਸੋਂ ਅਤੇ ਦੂਧਨ ਸਾਧਾਂ ਨੂੰ ਮੋਤੀਆ ਮੁਕਤ ਕੀਤਾ ਜਾ ਚੁੱਕਾ ਹੈ ਅਤੇ ਜ਼ਿਲ੍ਹੇ ਦੇ ਬਾਕੀ ਰਹਿੰਦੇ ਸਿਹਤ ਬਲਾਕਾਂ ਨੂੰ ਵੀ ਜਲਦੀ ਹੀ ਮੋਤੀਆ ਬੈਕਲਾਗ ਮੁਕਤ ਕਰਵਾਏ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਡਾ.ਜਤਿੰਦਰ ਕਾਂਸਲ ਵੱਲੋਂ ਅਪਥਾਲਮਿਕ ਅਫਸਰਾਂ ਨੂੰ ਅਪੀਲ ਕੀਤੀ ਗਈ ਕਿ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ ਜੋ ਕਿ 25 ਅਗਸਤ ਤੋਂ 8 ਸਿਤੰਬਰ ਤਕ ਮਨਾਇਆ ਜਾ ਰਿਹਾ ਹੈ, ਉਸ ਵਿੱਚ ਵੱਧ ਤੋਂਂ ਵੱਧ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ ।
ਡਾ.ਐਸ.ਜੇ.ਸਿੰਘ ਵੱਲੋਂ ਕਿਹਾ ਗਿਆ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾਏ ਜਾ ਰਹੇ ਅਪਰੇਸ਼ਨਾਂ ਦਾ ਵੀ ਰਿਕਾਰਡ ਰੱਖਿਆ ਜਾਵੇ । ਉਹਨਾਂ ਸਾਰੇ ਅਪਥਾਲਮਿਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਸਕੂਲਾਂ ਦੇ ਬੱਚਿਆਂ ਦੀ ਨਿਗ੍ਹਾ ਚੈਕ ਕਰਕੇ ਘੱਟ ਨਿਗ੍ਹਾ ਵਾਲੇ ਸਾਰੇ ਬੱਚਿਆਂ ਨੂੰ ਐਨਕਾਂ ਦੀ ਵੰਡ ਯਕੀਨੀ ਬਣਾਈ ਜਾਵੇ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੌਰ, ਸ਼ਕਤੀ ਖੰਨਾ ਅਪਥਾਲਮਿਕ ਅਫਸਰ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।