ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ 'ਚ ਲੱਗਣਗੇ ਕੈਂਪ

ਪਟਿਆਲਾ, 22 ਅਗਸਤ -ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਅੱਜ ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਰਿਵਿਊ ਮੀਟਿੰਗ 'ਚ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ ਆਧਾਰ ਅਪਡੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਆਧਾਰ ਬਣਾਉਣ ਦੇ ਅਪਡੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।

ਮੀਟਿੰਗ ਦੌਰਾਨ ਉਨ੍ਹਾਂ ਨਵੇਂ ਜਨਮੇ ਬੱਚੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਏ ਜਾਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ 5 ਤੋਂ 7 ਸਾਲ ਅਤੇ 15 ਤੋਂ 17 ਸਾਲ  ਦੇ ਬੱਚਿਆਂ ਦੇ ਆਧਾਰ  ਅੱਪਡੇਟ ਵੀ ਜ਼ਰੂਰ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਕੇ ਵਿਦਿਆਰਥੀਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ, ਜਿਹੜੇ ਨਾਗਰਿਕਾਂ ਦਾ ਆਧਾਰ ਕਾਰਡ ਨਹੀਂ ਬਣਿਆ ਹੈ ਉਹ ਆਧਾਰ ਕਾਰਡ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਬਣਵਾ ਸਕਦਾ ਹਨ ਅਤੇ ਆਧਾਰ ਕਾਰਡ ਨੂੰ ਅੱਪਡੇਟ ਵੀ ਕਰਵਾਇਆ ਜਾ ਸਕਦਾ ਹੈ।
ਮੈਡਮ ਕੰਚਨ ਨੇ ਕਿਹਾ ਕਿ ਨਵ ਜਨਮੇ ਬੱਚੇ ਤੋਂ 3 ਸਾਲ ਦੇ ਬੱਚੇ ਦਾ ਰਿਕਾਰਡ ਆਂਗਣਵਾੜੀ ਵਰਕਰਾਂ ਪਾਸ ਅਤੇ 3 ਤੋਂ 5 ਸਾਲ ਦੇ ਬੱਚਿਆਂ ਦਾ ਰਿਕਾਰਡ ਸਿੱਖਿਆ ਵਿਭਾਗ ਪਾਸ ਮੌਜੂਦ ਹੈ, ਇਸ ਰਿਕਾਰਡ ਨੂੰ ਵਾਚ ਕੇ ਅਜਿਹੇ ਬੱਚਿਆਂ ਦੀ ਪਹਿਚਾਣ ਕੀਤੀ ਗਈ ਹੈ ਜਿਨ੍ਹਾਂ ਦੇ ਆਧਾਰ ਕਾਰਡ ਹਾਲੇ ਤੱਕ ਨਹੀਂ ਬਣੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅੱਪਡੇਟ ਕਰਦੇ ਰਹਿਣ।