ਸਿਵਲ ਸਰਜਨ ਵਲੋਂ ਨਿਰਮਾਣ ਅਧੀਨ ਆਮ ਆਦਮੀ ਕਲੀਨਿਕਾ ਦਾ ਕੀਤਾ ਦੌਰਾ

ਗੜ੍ਹਸ਼ੰਕਰ - ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਵੱਲੋਂ ਅੱਜ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਗੜ੍ਹਸ਼ੰਕਰ ਵਿਚ ਨਿਰਮਾਣ ਅਧੀਨ ਆਮ ਆਦਮੀ ਕਲੀਨਿਕ ਸ਼੍ਰੀ ਖੁਰਾਲਗੜ੍ਹ ਸਾਹਿਬ ਅਤੇ ਹੈਬੋਵਾਲ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਉਹਨਾਂ ਦੇ ਨਾਲ ਜ਼ਿਲਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ ਅਤੇ ਭੁਪਿੰਦਰ ਸਿੰਘ ਹਾਜ਼ਰ ਸਨ। ਇਸ ਬਾਰੇ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਦਾ ਕੰਮ ਲਗਭਗ ਕੰਪਲੀਟ ਹੋ ਚੁੱਕਾ ਹੈ ਅਤੇ ਬਹੁਤ ਜਲਦੀ ਇੱਥੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਸ਼ੁਰੂ ਹੋ ਜਾਣਗੀਆਂ। ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਕਈ ਤਰਾਂ ਦੇ ਟੈਸਟ ਅਤੇ ਦਵਾਈਆਂ ਫ੍ਰੀ ਮਿਲਦੀਆਂ ਹਨ। ਆਮ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਇਹ ਸਹੂਲਤਾਂ ਮਿਲਣ ਨਾਲ ਉਹਨਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੁੰਦੀ ਹੈ। ਹੁਣ ਤੱਕ ਜਿਲ੍ਹੇ ਵਿੱਚ ਪਹਿਲਾਂ ਬਣੀਆਂ 46 ਆਮ ਆਦਮੀ ਕਲੀਨਿਕਾਂ ਬੜੇ ਹੀ ਸੁਚੱਜੇ ਢੰਗ ਨਾਲ ਲੋਕਾਂ ਨੂੰ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਹਮੇਸ਼ਾਂ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ ਹੈ।