ਗੁਰੂ ਨਾਨਕ ਸਾਹਿਬ ਜੀ ਦੇ ਮਿਸ਼ਨ ਨੂੰ ਘਰ-ਘਰ ਪਹੁੰਚਾਉਣ ਲਈ ਇਲਾਕੇ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਇੱਕ ਵੱਡਾ ਸਾਰਥਿਕ ਕਦਮ: ਬਰਜਿੰਦਰ ਸਿੰਘ ਹੁਸੈਨਪੁਰ

ਨਵਾਂਸ਼ਹਿਰ - ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 555 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਲਾਨਾ ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮਾਂ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ: ਬਰਜਿੰਦਰ ਸਿੰਘ ਹੁਸੈਨਪੁਰ ਨੂੰ ਬਤੌਰ ਸਰਪ੍ਰਸਤ ਕਮਾਨ ਸੰਭਾਲੀ ਗਈ ਹੈ। ਅੱਜ ਸੁਸਾਇਟੀ ਦਫਤਰ ਵਿਖੇ ਸੁਸਾਇਟੀ ਮੈਂਬਰਾਂ ਵਲੋਂ ਇਨ੍ਹਾਂ ਸਮਾਗਮ ਨੂੰ ਕਰਵਾਉਣ ਦੀਆਂ ਤਿਆਰੀਆਂ ਕਰਣ ਸੰਬੰਧੀ ਇਕ ਮੀਟਿੰਗ ਦੌਰਾਨ ਉਨ੍ਹਾਂ ਨੂੰ ਵਿਧੀਵਤ ਤੌਰ ਤੇ ਇਹ ਸੇਵਾ ਸੰਭਾਲੀ ਗਈ।

ਨਵਾਂਸ਼ਹਿਰ - ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 555 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਲਾਨਾ ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮਾਂ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ: ਬਰਜਿੰਦਰ ਸਿੰਘ ਹੁਸੈਨਪੁਰ ਨੂੰ ਬਤੌਰ ਸਰਪ੍ਰਸਤ ਕਮਾਨ ਸੰਭਾਲੀ ਗਈ ਹੈ। ਅੱਜ ਸੁਸਾਇਟੀ ਦਫਤਰ ਵਿਖੇ ਸੁਸਾਇਟੀ ਮੈਂਬਰਾਂ  ਵਲੋਂ ਇਨ੍ਹਾਂ ਸਮਾਗਮ ਨੂੰ ਕਰਵਾਉਣ ਦੀਆਂ ਤਿਆਰੀਆਂ ਕਰਣ ਸੰਬੰਧੀ ਇਕ ਮੀਟਿੰਗ ਦੌਰਾਨ ਉਨ੍ਹਾਂ ਨੂੰ ਵਿਧੀਵਤ ਤੌਰ ਤੇ ਇਹ ਸੇਵਾ ਸੰਭਾਲੀ ਗਈ। 
ਇਸ ਮੌਕੇ ਉਨ੍ਹਾਂ ਨੇ ਸਮੂਹ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਿਸ਼ਨ ਸਮੁੱਚੀ ਮਾਨਵਤਾ ਨੂੰ ਨਾਮ ਜਪਣ, ਧਰਮ ਦੀ ਕਿਰਤ ਕਰਨ, ਲੋੜਵੰਦਾਂ ਦੀ ਮਦਦ ਕਰਨ ਦੇ ਨਾਲ-ਨਾਲ ਸਰਬੱਤ ਦੇ ਭਲੇ ਲਈ ਕਾਰਜ ਕਰਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਪਦਾਰਥਵਾਦ ਦੇ ਯੁੱਗ ਵਿਚ ਗੁਰੂ ਨਾਨਕ ਸਾਹਿਬ ਜੀ ਵਲੋਂ ਦਰਸਾਏ ਮਾਰਗ ਅਤੇ ਲੋਕਾਈ ਦੇ ਭਲੇ ਲਈ ਦਿੱਤੇ ਗਏ ਉਪਦੇਸ਼ਾਂ ਨੂੰ ਘਰ-ਘਰ ਪਹੁੰਚਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸੁਸਾਇਟੀ ਵਲੋਂ ਪਿਛਲੇ ਪੰਜ ਸਾਲ ਤੋਂ ਇਨ੍ਹਾ ਕਾਰਜਾਂ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸਾਰਥਿਕ ਅਤੇ ਸ਼ਲਾਘਾਯੋਗ ਹਨ।
 ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਧਾਰਮਿਕ ਜਾਂ ਸਵੈ ਸੇਵੀ ਸੰਸਥਾਵਾਂ ਵਲੋਂ ਮਨੁਖਤਾ ਦੇ ਭਲੇ ਲਈ ਕੀਤੇ ਜਾ ਰਹੇ ਅਜਿਹੇ  ਕਾਰਜਾਂ ਦੇ ਸਮਰੱਥਨ ਲਈ ਉਹ ਜਰੂਰੀ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਸ ਵਾਰ ਹੋਣ ਵਾਲੇ ਗੁਰਮਤਿ ਸਮਾਗਮਾਂ ਅਤੇ ਕੀਰਤਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਉਹ ਵਾਹਿਗੁਰੂ ਦੀ ਕਿਰਪਾ ਅਤੇ ਸੁਸਾਇਟੀ ਮੈਂਬਰਾਂ ਦੇ ਸਹਿਯੋਗ ਨਾਲ ਹਰ ਸੰਭਵ ਯਤਨ ਕਰਨਗੇ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਬਰਜਿੰਦਰ ਸਿੰਘ ਹੁਸੈਨਪੁਰ ਜਿੱਥੇ ਇਲਾਕੇ ਵਿਚ ਧਾਰਮਿਕ ਅਤੇ ਸਮਾਜ ਲਈ ਕਾਰਜਾਂ ਲਈ ਨਿਰਸਵਾਰਥ ਸੇਵਾ ਕਰਦੇ ਹਨ ਉੱਥੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਲਈ ਹਮੇਸ਼ਾਂ ਤਨ ਮਨ ਧਨ ਨਾਲ ਆਪਣਾ ਵੱਡਾ ਯੋਗਦਾਨ ਪਾਉਂਦੇ ਹਨ। 
ਉਨਾਂ ਨੇ ਬਰਜਿੰਦਰ ਸਿੰਘ ਹੁਣਾਂ ਵਲੋਂ ਸਰਪ੍ਰਸਤ ਵਜੋਂ ਸੇਵਾ ਸੰਭਾਲਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇਸ ਮੀਟਿੰਗ ਵਿਚ ਸੁਸਾਇਟੀ ਨਾਲ ਮੁੱਢ ਤੋਂ ਜੁੜੇ ਅਤੇ ਇਸ ਦੀਆਂ ਸੇਵਾਵਾਂ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਯੂ ਕੇ ਨਿਵਾਸੀ  ਅਮਨਦੀਪ ਸਿੰਘ ਅਤੇ ਉਨਾਂ ਦੇ ਮਾਤਾ ਨਰਿੰਦਰ ਕੌਰ ਵੀ ਵਿਸ਼ੇਸ਼ ਤੌਰ ਤੇ ਪਹੁੰਚੇ।  ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ ਵਿਚ ਸੁਸਾਇਟੀ ਵਲੋਂ ਅਮਨਦੀਪ ਸਿੰਘ ਅਤੇ ਉਨ੍ਹਾਂ ਦੇ ਮਾਤਾ ਜੀ ਦਾ ਸਨਮਾਨ ਵੀ ਕੀਤਾ ਗਿਆ।
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਦੀਦਾਰ ਸਿੰਘ ਗਹੂੰਣ ਸੇਵਾਮੁਕਤ ਡੀ ਐੱਸ ਪੀ, ਬਲਵੰਤ ਸਿੰਘ ਸੋਇਤਾ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਪਲਵਿੰਦਰ ਸਿੰਘ ਕਰਿਆਮ, ਪਰਮਿੰਦਰ ਸਿੰਘ, ਹਕੀਕਤ ਸਿੰਘ, ਕੁਲਜੀਤ ਸਿੰਘ ਖਾਲਸਾ, ਰਮਣੀਕ ਸਿੰਘ, ਨਵਦੀਪ ਸਿੰਘ, ਦਲਜੀਤ ਸਿੰਘ ਸੈਣੀ, ਅਮਰੀਕ ਸਿੰਘ ਬਛੌੜੀ, ਤਲਵੀਰ ਸਿੰਘ ਸ਼ੁਭ ਕਰਮਨ ਸੁਸਾਇਟੀ ਬਲਾਚੌਰ, ਜਸਕਰਨ ਸਿੰਘ, ਜੁਗਿੰਦਰ ਸਿੰਘ ਮਹਾਲੋਂ, ਮੁਖਵਿੰਦਰਪਾਲ ਸਿੰਘ, ਸੁਰਿੰਦਰ ਸਿੰਘ ਅਤੇ ਕੁਲਦੀਪ ਸਿੰਘ ਵੀ ਸ਼ਾਮਲ ਸਨ।