ਪਰਮਜੀਤ ਕੌਰ ਬਜਾਜ ਦੇ ਅਰਦਾਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ

ਪਟਿਆਲਾ, 25 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਮੋਹਨ ਸਿੰਘ ਬਜਾਜ ਦੀ ਧਰਮ ਪਤਨੀ ਅਤੇ ਪਟਿਆਲਾ ਦੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਦੇ ਮਾਤਾ ਜੀ ਸਰਦਾਰਨੀ ਪਰਮਜੀਤ ਕੌਰ ਬਜਾਜ ਦੀ ਪਹਿਲੀ ਬਰਸੀ ਦੇ ਮੌਕੇ ਆਯੋਜਿਤ ਕੀਰਤਨ ਅਤੇ ਅਰਦਾਸ ਸਮਾਗਮ ਵਿੱਚ ਸਮਾਜ ਦੇ ਹਰ ਵਰਗ ਦੀਆਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਨਾਮਵਰ ਸ਼ਖ਼ਸੀਅਤਾਂ ਤੇ ਆਮ ਲੋਕਾਂ ਨੇ ਵਿਛੜੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ।

ਹਾਜ਼ਰੀ ਲਵਾਉਣ ਵਾਲੀਆਂ ਨਾਮਵਰ ਸ਼ਖ਼ਸੀਅਤਾਂ ਵਿੱਚ ਪਟਿਆਲਾ ਸ਼ਹਿਰ ਦੇ ਵਿਧਾਇਕ ਤੇ "ਆਪ" ਦੇ ਬੁਲਾਰੇ ਅਜੀਤਪਾਲ ਸਿੰਘ ਕੋਹਲੀ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਕਿਰਪਾਲ ਸਿੰਘ ਬਡੂੰਗਰ, ਗੁਰਪ੍ਰੀਤ ਸਿੰਘ ਗਿੱਲ (ਆਈ ਪੀ ਐਸ), ਸੁਰਜੀਤ ਸਿੰਘ ਗੜ੍ਹੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਤਜਿੰਦਰਪਾਲ ਸਿੰਘ ਸੰਧੂ, ਅਮਿਤ ਸਿੰਘ ਰਾਠੀ, ਜਸਪਾਲ ਸਿੰਘ ਬਿੱਟੂ ਚੱਠਾ, ਗੁਰਤੇਜ ਸਿੰਘ ਢਿੱਲੋਂ, ਸੰਜੀਵ ਸ਼ਰਮਾ ਬਿੱਟੂ, ਵਿਸ਼ਨੂੰ ਸ਼ਰਮਾ, ਡਾ. ਮਨਮੋਹਨ ਸਿੰਘ, ਡਾ. ਸੁਧੀਰ ਵਰਮਾ, ਅਮਰਜੀਤ ਸਿੰਘ ਕਾਲੇਕਾ, ਸੁਰਜੀਤ ਸਿੰਘ ਅਬਲੋਵਾਲ, ਕਰਨਬੀਰ ਸਿੰਘ ਸਾਹਨੀ, ਨਿਰਮਲ ਸਿੰਘ ਭੱਟੀਆਂ, ਹਰਦਿਆਲ ਸਿੰਘ ਭੱਟੀ, ਮਲਵਿੰਦਰ ਸਿੰਘ ਝਿੱਲ, ਅਮਰਜੀਤ ਸਿੰਘ ਬਠਲਾ, ਰਾਜਿੰਦਰ ਸਿੰਘ ਵਿਰਕ, ਪਰਮਜੀਤ ਸਿੰਘ ਪੰਮਾ, ਤਰਨਜੀਤ ਸਿੰਘ ਭਾਟੀਆ, ਗੁਰਭੈ ਸਿੰਘ ਮਾਨ, ਬਲਜਿੰਦਰ ਸਿੰਘ ਬੇਦੀ, ਬਲਜਿੰਦਰ ਸਿੰਘ ਦੀਵਾਨ, ਭਜਨ ਸਿੰਘ ਓਬਰਾਏ ਤੇ ਹੋਰ ਕਈ ਨਾਮਵਰ ਸ਼ਖ਼ਸੀਅਤਾਂ ਸ਼ਾਮਲ ਸਨ। 
ਇੰਦਰਮੋਹਨ ਸਿੰਘ ਬਜਾਜ ਤੇ ਅਮਰਿੰਦਰ ਸਿੰਘ ਬਜਾਜ ਨੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।