ਮੋਹਾਲੀ ਦੇ ਮੰਦਰਾਂ ਵਿੱਚ ਲੱਗੀਆਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਰੌਣਕਾਂ

ਮੋਹਾਲੀ, 26 ਅਗਸਤ- ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਅੱਜ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਜਿੱਥੇ ਮੰਦਰਾਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਹੈ ਉੱਥੇ ਸ਼ਰਧਾਲੂਆਂ ਵਿੱਚ ਵੀ ਸ੍ਰੀ ਕ੍ਰਿਸ਼ਨ ਜਨਮਅਸ਼ਟਮੀ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਪਾਇਆ ਗਿਆ।

ਅੱਜ ਸਵੇਰ ਵੇਲੇ ਸ਼ਰਧਾਲੂਆਂ ਵਲੋਂ ਵੱਡੀ ਗਿਣਤੀ ਵਿੱਚ ਮੰਦਰਾਂ ਵਿੱਚ ਜਾ ਕੇ ਮੱਥਾ ਟੇਕਿਆ ਗਿਆ। ਕੇਂਦਰੀ ਮੰਦਰ ਕਲਿਆਣ ਸਮਿਤੀ ਦੇ ਜਨਰਲ ਸਕੱਤਰ ਸ੍ਰੀ ਮਨੋਜ ਅਗਰਵਾਲ ਨੇ ਦੱਸਿਆ ਕਿ ਸ਼ੀਟ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਸੰਬੰਧੀ ਸ਼ਹਿਰ ਦੇ ਸਾਰੇ ਮੰਦਰਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਜਿਸਦੇ ਤਹਿਤ ਮੰਦਰਾਂ ਦੀ ਵਿਸ਼ਸ਼ ਸਜਾਵਟ ਕੀਤੀ ਗਈ ਹੈ। 
ਉਹਨਾਂ ਕਿਹਾ ਕਿ ਇਸ ਮੌਕੇ ਵੱਖ ਵੱਖ ਮੰਦਰਾਂ ਵਿੱਚ ਦੇਸ਼ ਦੀਆਂ ਪ੍ਰਸਿੱਧ ਭਜਨ ਮੰਡਲੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਵਿਸ਼ੇਸ਼ ਝਾਂਕੀਆਂ ਸਜਾਈਆਂ ਜਾਣਗੀਆਂ ਜਿਹਨਾਂ ਵਿੱਚ ਸ੍ਰੀ ਕ੍ਰਿਸ਼ਨ ਜੀ ਦੇ ਬਾਲ ਸਰੂਪ, ਰਾਧਾ ਕ੍ਰਿਸ਼ਨ ਦੀ ਜੋੜੀ, ਗੋਪੀਆਂ ਅਤੇ ਕ੍ਰਿਸ਼ਨ ਮਹਾਰਾਜ ਦੀ ਮਸਤੀ ਸਮੇਤ ਵੱਖ ਵੱਖ ਦ੍ਰਿਸ਼ ਵਿਖਾਏ ਜਾਣਗੇ। 
ਉਹਨਾਂ ਕਿਹਾ ਕਿ ਮੰਦਰਾਂ ਵਿੱਚ ਪੂਰਾ ਦਿਨ ਪੂਜਾ ਦੇ ਪ੍ਰੋਗਰਾਮ ਚਲਣਗੇ ਅਤੇ ਦੇਰ ਸ਼ਾਮ ਤੋਂ ਮੰਦਰਾਂ ਵਿੱਚ ਵਿਸ਼ੇਸ਼ ਦੀਵਾਨ ਆਰੰਭ ਹੋਣਗੇ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣਗੇ। ਦੇਰ ਰਾਤ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਮੌਕੇ ਭਗਤਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪ੍ਰਸ਼ਾਦ ਵੰਡਿਆ ਜਾਵੇਗਾ।