ਡਿਪਟੀ ਕਮਿਸ਼ਨਰ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ
ਪਟਿਆਲਾ, 4 ਜਨਵਰੀ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਦੱਸਿਆ ਕਿ ਹੜ੍ਹਾਂ ਕਰਕੇ ਵੱਡੀ ਨਦੀ ਦੇ ਬੰਧਾਂ ਤੇ ਐਸ.ਟੀ.ਪੀ. ਨੂੰ ਕਾਫੀ ਨੁਕਸਾਨ ਹੋਇਆ ਹੈ ਜਿਸ ਕਰਕੇ ਇਸ ਪ੍ਰਾਜੈਕਟ 'ਚ ਕੁਝ ਦੇਰੀ ਹੋਈ ਹੈ ਪਰੰਤੂ ਹੁਣ ਇਸ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਲਈ ਕਿਹਾ ਗਿਆ ਹੈ।
ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਕਰਕੇ ਇਸਦੇ ਨਵੀਨੀਕਰਨ ਤੇ ਸੁੰਦਰੀਕਰਨ ਨਾਲ ਇੱਕ ਸੈਰਗਾਹ ਵਜੋਂ ਵਿਕਸਤ ਕਰਨਾ, ਪੰਜਾਬ ਸਰਕਾਰ ਦਾ ਇੱਕ ਅਹਿਮ ਪ੍ਰਾਜੈਕਟ ਹੈ, ਜਿਸ ਲਈ ਇਸ ਵਿੱਚ ਕਿਸੇ ਕਿਸਮ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਪ੍ਰੋਜੈਕਟ ਦੀ ਪ੍ਰਗਤੀ ਰਿਪੋਰਟ ਲਗਾਤਾਰ ਭੇਜਣ ਦੀ ਵੀ ਹਦਾਇਤ ਕੀਤੀ।