ਸਰਕਾਰੀ ਮਹਿੰਦਰਾ ਕਾਲਜ ਵਿਖੇ ਸ਼ੁਰੂ ਹੋਈ ਤਿੰਨ ਰੋਜ਼ਾ ਚਿੱਤਰ ਪ੍ਰਦਰਸ਼ਨੀ
ਪਟਿਆਲਾ, 27 ਅਗਸਤ - ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ ਵਿੱਚ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਬਾਰੇ ਵੱਖੋ-ਵੱਖ ਥਾਵਾਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਹਿਰ ਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਤਿੰਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਲਾਈ ਗਈ, ਜਿਸ ਦਾ ਉਦਘਾਟਨ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੀਤਾ। ਉਨ੍ਹਾਂ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਦੇ ਕਲਿਆਣ ਲਈ ਵੱਖੋ ਵੱਖ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ।

ਇਸੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਸਵੱਛਤਾ ਮੁਹਿੰਮ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਹਰ ਦੇਸ਼ ਵਾਸੀ ਨੂੰ ਅੱਗੇ ਆਉਣਾ ਪਵੇਗਾ। ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਤਰਾਲੇ ਵੱਲੋਂ ਲਾਈ ਗਈ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਵੱਖੋ ਵੱਖ ਮੰਤਰਾਲਿਆਂ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸਦੇ ਨਾਲ ਆਨਲਾਈਨ ਠੱਗੀ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਇਸ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਕਾਲਜ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਇਹ ਪ੍ਰੋਗਰਾਮ ਉਲੀਕਣ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਸ਼ਲਾਘਾ ਕੀਤੀ।
ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵੱਖੋ ਵੱਖ ਕਾਲਜਾਂ ਨੇ ਹਿੱਸਾ ਲਿਆ। ਲੇਖ ਮੁਕਾਬਲੇ ਵਿੱਚ ਸ਼ਿਵਾਂਸ਼ੀ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਮਮਤਾ ਨੇ ਤੀਜਾ, ਆਂਚਲ ਨੇ ਚੌਥਾ, ਕਿਰਨ ਨੇ ਪੰਜਵਾਂ ਅਤੇ ਨਵਜੋਤ ਕੌਰ ਨੇ ਛੇਵਾਂ ਸਥਾਨ ਹਾਸਿਲ ਕੀਤਾ। ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਰਪ੍ਰੀਤ ਕੌਰ ਨੇ ਪਹਿਲਾ, ਹਰਜੀਤ ਸਿੰਘ ਨੇ ਦੂਜਾ ਅਤੇ ਸੁਖਵਿੰਦਰ ਨੇ ਤੀਜਾ ਸਥਾਨ ਹਾਸਿਲ ਕੀਤਾ।