ਜ਼ਿਲ੍ਹੇ ਅੰਦਰ ਲੀਗਲ ਏਡ ਕਲੀਨਿਕ ਜਲਦੀ ਸ਼ੁਰੂ ਕੀਤੇ ਜਾਣਗੇ - ਸੀ ਜੇ ਐਮ
ਨਵਾਂਸ਼ਹਿਰ - ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਤੋਂ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਣਯੋਗ ਪ੍ਰੀਆ ਸੂਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਿੰਡ ਪੱਧਰ ਤੇ ਖੋਲ੍ਹੇ ਗਏ ਲੀਗਲ ਏਡ ਕਲੀਨਿਕ,ਜੋ ਕਿ ਕਰੋਨਾ ਕਾਲ ਦੌਰਾਨ ਬੰਦ ਕਰ ਦਿੱਤੇ ਗਏ ਸਨ, ਉਹਨਾਂ ਨੂੰ ਦੁਬਾਰਾ ਚਾਲੂ ਕੀਤਾ ਜਾਵੇਗਾ।

ਜਿੱਥੋਂ ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਤੋਂ ਇਲਾਵਾ ਹੋਰ ਲਾਭਪਾਤਰੀ ਸਕੀਮਾਂ ਦੀ ਜਾਣਕਾਰੀ ਹਾਸਿਲ ਕਰਨਗੇ। ਇਹ ਜਾਣਕਾਰੀ ਡਾ. ਅਮਨਦੀਪ ਸਿਵਲ ਜੱਜ (ਸੀਨੀਅਰ ਡਵੀਜ਼ਨ) ਸੀ ਜੇ ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਨਾਲ ਪਹਿਲੀ ਬੈਠਕ ਦੌਰਾਨ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਲਦੀ ਹੀ ਲੀਗਲ ਏਡ ਕਲੀਨਿਕ ਸ਼ੁਰੂ ਕੀਤੇ ਜਾਣਗੇ, ਜਿੱਥੇ ਹਫ਼ਤੇ ਦੇ ਦੋ ਦਿਨ ਪੈਰਾ ਲੀਗਲ ਵਲੰਟੀਅਰ ਸੇਵਾਵਾਂ ਦੇਣਗੇ।
ਇਸ ਮੌਕੇ ਵਾਸਦੇਵ ਪਰਦੇਸੀ, ਦੇਸ ਰਾਜ ਬਾਲੀ, ਬਲਦੇਵ ਭਾਰਤੀ, ਵੀਨਾ ਸ਼ਰਮਾ, ਰੋਹਿਤ ਜਾਂਗੜਾ, ਸਾਗਰ ਘਈ, ਵਿਜੇ ਰਾਣਾ, ਜਸਵਿੰਦਰ ਕੌਰ, ਅਵਤਾਰ ਸਿੰਘ ਚੁੰਬਰ, ਹਰਭਜਨ ਸਿੰਘ ਅਤੇ ਪਰਮਜੀਤ ਕੌਰ ਆਦਿ ਹਾਜ਼ਰ ਸਨ।