ਤਲਵਾਰਬਾਜ਼ੀ ਮੁਕਾਬਲੇ ਵਿੱਚ ਖਿਡਾਰੀਆਂ ਨੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ
ਹੁਸ਼ਿਆਰਪੁਰ - ਜ਼ਿਲ੍ਹਾ ਪੱਧਰੀ ਸਕੂਲੀ ਖੇਡ ਮੁਕਾਬਲਿਆਂ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਡੀ ਐਸ ਸੀ ਜਗਜੀਤ ਸਿੰਘ ਦੀਆਂ ਹਦਾਇਤਾਂ ’ਤੇ ਆਊਟਡੋਰ ਸਟੇਡੀਅਮ ਵਿੱਚ ਤਲਵਾਰਬਾਜ਼ੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਪੋਰਟਸ ਕੋਆਰਡੀਨੇਟਰ ਮੈਡਮ ਸਨੇਹ ਲਤਾ ਦੀ ਦੇਖ-ਰੇਖ ਹੇਠ ਕਰਵਾਏ ਗਏ|

ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਆਪਣੀ ਖੇਡ ਕਲਾ ਦੇ ਜੌਹਰ ਦਿਖਾਉਂਦੇ ਹੋਏ ਆਪਣੇ ਜੌਹਰ ਦਿਖਾਏ ਅਤੇ ਜੇਤੂ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਸਥਾਨ ਹਾਸਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਡੀ.ਐਸ.ਸੀ ਜਗਜੀਤ ਸਿੰਘ ਨੇ ਬੱਚਿਆਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਥਾਂ ਬਣਾਉਣ ਲਈ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਖਿਡਾਰੀ ਇਸੇ ਤਰ੍ਹਾਂ ਸੂਬੇ ਵਿੱਚ ਜਿੱਤ ਪ੍ਰਾਪਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ।
ਇਸ ਮੌਕੇ ਫੈਨਸਿੰਗ ਕੋਚ ਮੈਡਮ ਰੇਖਾ ਸ਼ਰਮਾ ਨੇ ਮੁਕਾਬਲਿਆਂ ਦਾ ਸੰਚਾਲਨ ਕੀਤਾ ਅਤੇ ਬੱਚਿਆਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਟਿਪਸ ਦਿੱਤੇ। ਇਸ ਮੌਕੇ ਮੈਡਮ ਮੋਨਿਕਾ ਅਤੇ ਮੈਡਮ ਕਵਿਤਾ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।