ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਫਲਾਈ ਸਾਹਿਬ ਗੁਰਦੁਆਰਾ ਵਿਖੇ ਹੋਏ ਖੇਡ ਮੁਕਾਬਲਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ - ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ ਦੇ ਵਿਦਿਆਰਥੀਆਂ ਨੇ ਫਲਾਈ ਸਾਹਿਬ ਗੁਰਦੁਆਰਾ ਵਿਖੇ ਕਰਵਾਏ ਗਏ ਖੇਡ ਮੁਕਾਬਲੇ ਅਤੇ ਕਲਾ ਪ੍ਰਤੀਯੋਗਤਾ ਵਿੱਚ ਬਹੁਤ ਹੀ ਉਤਸ਼ਾਹ ਭਰਪੂਰ ਭਾਗ ਲਿਆ ਅਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਫਲਾਈ ਸਾਹਿਬ ਗੁਰਦੁਆਰੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਅਤੇ ਕਲਾ ਦੇ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ 30 ਦੇ ਕਰੀਬ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਵਿੱਚ ਸ਼ੁੱਧ ਗੁਰਬਾਣੀ ਵਿੱਚ ਪਹਿਲਾ ਸਥਾਨ ਸੱਤਵੀਂ ਜਮਾਤ ਦੇ ਜਗਤਾਰ ਸਿੰਘ ਨੇ ਅਤੇ ਤੀਜਾ ਸਥਾਨ 12ਵੀਂ ਜਮਾਤ ਦੀ ਜਸਕਿਰਨ ਕੌਰ ਅਤੇ ਰਿਜਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਦਸਤਾਰ ਮੁਕਾਬਲੇ ਵਿੱਚ 9ਵੀਂ ਜਮਾਤ ਦੇ ਵਿਦਿਆਰਥੀ ਬਲਰਾਜ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।
ਕੀਰਤਨ ਮੁਕਾਬਲੇ ਦੇ ਵਿਦਿਆਰਥੀਆਂ ਨੇ ਹੌਸਲਾ ਅਫਜਾਈ ਦਾ ਸਨਮਾਨ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਨੇ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀ ਅਤੇ ਇਸੇ ਤਰ੍ਹਾਂ ਉਹਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।