ਰਾਸ਼ਟਰੀ ਖੇਡ ਦਿਵਸ ਮਨਾਉਂਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੱਦਾ
ਪਟਿਆਲਾ, 30 ਅਗਸਤ - ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਅਤੇ ਸੁਸਾਇਟੀ ਫਾਰ ਸਪੋਰਟਸ ਪਰਸਨਜ਼ ਵੈਲਫੇਅਰ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤੀ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 29 ਅਗਸਤ ਨੂੰ ਪੂਰਾ ਭਾਰਤ ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿੱਚ ਮਨਾਉਂਦਾ ਹੈ।

ਇਹ ਦਿਨ ਹਾਕੀ ਦੇ ਜਾਦੂਗਰ ਓਲੰਪੀਅਨ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਖੇਡ ਦਿਵਸ ਇਸ ਲਈ ਮਨਾਇਆ ਜਾਂਦਾ ਹੈ ਕਿ ਨੌਜਵਾਨ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਹੋਵੇ ਅਤੇ ਬੱਚੇ ਮੇਜਰ ਧਿਆਨ ਚੰਦ ਦੇ ਦਰਸਾਏ ਹੋਏ ਮਾਰਗ 'ਤੇ ਚੱਲ ਕੇ ਓਲੰਪਿਕ, ਏਸ਼ੀਆਈ ਖੇਡਾਂ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਤਮਗ਼ੇ ਜਿੱਤਣ ਲਈ ਪ੍ਰੇਰਿਤ ਹੋ ਸਕਣ। ਮੇਜਰ ਧਿਆਨ ਚੰਦ ਨੇ ਓਲੰਪਿਕ ਤਮਗ਼ੇ ਸਮੇਤ ਅਨੇਕਾਂ ਵਾਰ ਭਾਰਤ ਦਾ ਝੰਡਾ ਅੰਤਰਰਾਸ਼ਟਰੀ ਪੱਧਰ 'ਤੇ ਬੁਲੰਦ ਕੀਤਾ ਅਤੇ ਅੱਜ ਉਹਨਾਂ ਨੂੰ ਪੂਰੀ ਦੁਨੀਆ ਯਾਦ ਕਰਦੀ ਹੈ। ਉਹਨਾਂ ਬੱਚਿਆਂ ਨੂੰ ਦੱਸਿਆ ਕਿ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਖੇਡਾਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਇਕ ਚੰਗਾ ਖਿਡਾਰੀ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ। ਉਨ੍ਹਾਂ ਨੌਜਵਾਨ ਬੱਚੇ ਬੱਚੀਆਂ ਨੂੰ ਨਸ਼ਿਆਂ ਵਰਗੀ ਲਾਹਨਤ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ।
ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਪ੍ਰਧਾਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵੱਖ-ਵੱਖ ਪੱਧਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਜੂਨੀਅਰ, ਸਬ ਜੂਨੀਅਰ ਬੱਚਿਆਂ ਲਈ ਇੱਕ ਪ੍ਰਤੀਯੋਗਿਤਾ ਕਰਵਾ ਰਹੀ ਹੈ , ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਹੋਵੇਗਾ। ਇਸ ਮੌਕੇ ਚਰਨਜੀਤ ਸਿੰਘ ਭੁੱਲਰ ਐਗਜ਼ੈਕਟਿਵ ਕਮੇਟੀ ਮੈਂਬਰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ, ਬਖਸ਼ੀਸ਼ ਸਿੰਘ ਉਪ ਪ੍ਰਧਾਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੀ ਸਾਰੀ ਟੀਮ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੀ ਟੀਮ ਦੇ ਮੈਂਬਰ, ਬੱਚਿਆਂ ਦੇ ਮਾਤਾ ਪਿਤਾ ਅਤੇ ਖੇਡ ਪ੍ਰੇਮੀ ਹਾਜ਼ਰ ਸਨ।