ਰਾਣਾ ਹਾਕੀ ਅਕੈਡਮੀ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 'ਤੇ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ

ਹੁਸ਼ਿਆਰਪੁਰ - ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਮੌਕੇ ਰਾਣਾ ਹਾਕੀ ਅਕੈਡਮੀ ਹੁਸ਼ਿਆਰਪੁਰ ਵੱਲੋਂ ਇੱਕ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ। ਇਸ ਮੌਕੇ ਐਚ.ਡੀ.ਸੀ.ਏ ਦੇ ਸਕੱਤਰ ਡਾਕਟਰ ਰਮਨ ਘਈ ਅਤੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਵਪ੍ਰੀਤ ਰਹੀਲ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਖਿਡਾਰੀਆਂ ਨਾਲ ਜਾਣ-ਪਛਾਣ ਕਰਵਾਈ ਅਤੇ ਮੇਜਰ ਧਿਆਨ ਚੰਦ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਹਾਕੀ ਪ੍ਰਤੀ ਉਤਸ਼ਾਹਿਤ ਕਰਨ ਲਈ ਰਾਣਾ ਹਾਕੀ ਅਕੈਡਮੀ ਦਾ ਯੋਗਦਾਨ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ ਇਕ ਦਿਨ ਸਾਡੇ ਹੁਸ਼ਿਆਰਪੁਰ ਦੇ ਹਾਕੀ ਖਿਡਾਰੀ ਸ਼ਹਿਰ, ਕੋਚਾਂ ਅਤੇ ਮਾਪਿਆਂ ਦਾ ਨਾਂ ਜ਼ਰੂਰ ਰੌਸ਼ਨ ਕਰਨਗੇ। ਇਸ ਦੌਰਾਨ ਕੋਟਲਾ ਨੂਰਪੁਰ ਅਤੇ ਰਾਣਾ ਹਾਕੀ ਅਕੈਡਮੀ ਦੀ ਟੀਮ ਵਿਚਕਾਰ ਰੋਮਾਂਚਕ ਮੈਚ ਖੇਡਿਆ ਗਿਆ, ਜੋ ਰਾਣਾ ਹਾਕੀ ਅਕੈਡਮੀ ਨੇ ਜਿੱਤ ਲਿਆ। ਇਸ ਦੌਰਾਨ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਅੱਜ ਦਾ ਮੈਚ ਮੇਜਰ ਧਿਆਨ ਚੰਦ ਜੀ ਨੂੰ ਸਮਰਪਿਤ ਹੈ। 
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੇਜਰ ਸਾਹਿਬ ਨੇ ਵਿਸ਼ਵ ਮੰਚ 'ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਸੀ, ਉਸੇ ਤਰ੍ਹਾਂ ਰਾਣਾ ਹਾਕੀ ਅਕੈਡਮੀ ਦੇ ਖਿਡਾਰੀ ਵੀ ਇਕ ਦਿਨ ਇਸ ਮੁਕਾਮ 'ਤੇ ਜ਼ਰੂਰ ਪਹੁੰਚਣਗੇ।