ਤਨਖ਼ਾਹੀਆ ਕਰਾਰ ਦੇਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ

ਅੰਮਿ੍ਰਤਸਰ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਐਲਾਨੇ ਜਾਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਏ ਹਨ। ਉਨ੍ਹਾਂ ਦੇ ਨਾਲ ਕੁਝ ਤਤਕਾਲੀ ਮੰਤਰੀ ਵੀ ਮੌਜੂਦ ਹਨ। ਸੁਖਬੀਰ ਬਾਦਲ ਦੇ ਨਾਲ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਦਲਜੀਤ ਸਿੰਘ ਚੀਮਾ ਤੇ ਸ਼ਰਨਜੀਤ ਢਿੱਲੋਂ ਵੀ ਪਹੁੰਚੇ ਹੋਏ ਹਨ। ਸੁਖਬੀਰ ਬਾਦਲ ਨੂੰ ਬੀਤੇ ਦਿਨੀਂ ਹੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ’ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਲਿਆ ਗਿਆ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਨੇ ਡਿਪਟੀ ਮੁੱਖ ਮੰਤਰੀ ਹੁੰਦਿਆਂ ਕੁਝ ਅਜਿਹੇ ਫ਼ੈਸਲੇ ਲਏ ਜਿਨ੍ਹਾਂ ਨਾਲ ਸਿੱਖ ਪੰਥ ਅਤੇ ਸਿੱਖ ਸੰਗਤ ਨੂੰ ਭਾਰੀ ਢਾਹ ਲੱਗੀ। ਇਸ ਨਾਲ ਸ਼?ਰੋਮਣੀ ਅਕਾਲੀ ਦਲ ਦੀ ਹਾਲਤ ਵੀ ਪਤਲੀ ਹੋਈ। ਇਸ ਦੇ ਨਾਲ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤਕ ਅਕਾਲੀ ਸਰਕਾਰ ਵਿਚ ਮੌਜੂਦ ਰਹੇ ਭਾਈਵਾਲ ਅਤੇ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦੇਣ।
ਉਨ੍ਹਾਂ ਕਿਹਾ ਸੀ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ, ਗੁਰੂ ਸਾਹਿਬ ਦੀ ਹਜ਼ੂਰੀ ਵਿਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫੀ ਨਹੀਂ ਮੰਗਦਾ ਉਦੋਂ ਤਕ ਉਸ ਨੂੰ ਤਨਖਾਹੀਆ ਐਲਾਨਿਆ ਜਾਂਦਾ ਹੈ। ਇਸ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼?ਮਾ ਜਾਚਨਾ ਕਰਾਂਗਾ ਜੀ।