ਸੀਐਮ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਰਤਸਰ- ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮਿ੍ਰਤਸਰ ਫੇਰੀ ਸੀ, ਜਿੱਥੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ। ਰਾਜਪਾਲ ਕਟਾਰੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕਰ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਅੰਮਿ੍ਰਤਸਰ- ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮਿ੍ਰਤਸਰ ਫੇਰੀ ਸੀ, ਜਿੱਥੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ। ਰਾਜਪਾਲ ਕਟਾਰੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕਰ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਰਾਜਪਾਲ ਅਤੇ ਮੁੱਖ ਮੰਤਰੀ ਦੁਰਗਿਆਨਾ ਮੰਦਰ ਪਹੁੰਚੇ, ਜਿਥੇ ਉਨ੍ਹਾਂ ਨੇ ਸ਼ਰਧਾ ਭਾਵਨਾ ਨਾਲ ਮੰਦਰ ਮੱਥਾ ਟੇਕਿਆ।
ਇਸ ਦੌਰਾਨ ਪੱਤਰਕਾਰ ਨਾਲ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਅੱਜ ਰਾਜਪਾਲ ਬਣ ਕੇ ਇੱਥੇ ਪਹੁੰਚਿਆ ਹਾਂ, ਅਕਸਰ ਇੱਥੇ ਆਉਣ ਬਾਰੇ ਸੋਚਦਾ ਹਾਂ ਤੇ ਅੱਜ ਆਖਿਰ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਅਰਦਾਸ ਕਰਦਾ ਹਾਂ ਕਿ ਈਮਾਨਦਾਰੀ ਨਾਲ ਲੋਕਾਂ ਦਾ ਸੇਵਕ ਬਣ ਕੇ ਕੰਮ ਕਰਾਂ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ਲੈ ਕੇ ਜਾ ਸਕਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਉਹ ਇਲਾਕਾ ਹੈ ਜਿਸ ਦੀ ਕੁਰਬਾਨੀ ਸਦਕਾ ਭਾਰਤ ਦਾ ਇਹ ਸੱਭਿਆਚਾਰ ਅੱਜ ਤੱਕ ਸੁਰੱਖਿਅਤ ਹੈ। ਵਾਹਿਗੁਰੂ ਮੇਹਰ ਕਰੇ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਕੰਮ ਕਰ ਸਕਾਂ।