ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾ. ਨਛੱਤਰ ਪਾਲ 8 ਸਤੰਬਰ ਨੂੰ ਖਾਨਪੁਰ ਵਿਖੇ ਲਵਲੀ ਦੀ ਹੱਟੀ ਸ਼ੋ ਰੂਮ ਦਾ ਕਰਨਗੇ ਉਦਘਾਟਨ

ਮਾਹਿਲਪੁਰ, 4 ਸਤੰਬਰ - ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਅਤੇ ਇਲਾਕੇ ਦੇ ਉੱਘੇ ਸਮਾਜ ਸੇਵਕ ਸ੍ਰੀ ਕੁਲਵਿੰਦਰ ਸਿੰਘ ਵੱਲੋਂ ਮਾਹਿਲਪੁਰ - ਜੇਜੋ ਮੁੱਖ ਮਾਰਗ ਤੇ ਸਥਿਤ ਪਿੰਡ ਖਾਨਪੁਰ ਵਿਖੇ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਨਜ਼ਦੀਕ ਖੋਲੀ ਗਈ ਲਵਲੀ ਦੀ ਹੱਟੀ ਸ਼ੋ ਰੂਮ ਦਾ ਉਦਘਾਟਨ 8 ਸਤੰਬਰ ਦਿਨ ਐਤਵਾਰ ਨੂੰ ਕੀਤਾ ਜਾ ਰਿਹਾ ਹੈ।

 ਇਸ ਸਮਾਗਮ ਵਿੱਚ ਮਾਨਯੋਗ ਡਾਕਟਰ ਨਛੱਤਰ ਪਾਲ ਜੀ ਐਮ.ਐਲ.ਏ. ਬਹੁਜਨ ਸਮਾਜ ਪਾਰਟੀ ਨਵਾਂਸ਼ਹਿਰ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਗੁਰੂ ਕਾ ਲੰਗਰ ਅਟੁੱਟ ਚੱਲੇਗਾ । ਕੁਲਵਿੰਦਰ ਸਿੰਘ ਵੱਲੋਂ ਪਾਰਟੀ ਵਰਕਰਾਂ, ਸਤਿਗੁਰੂ ਰਵਿਦਾਸ ਮਹਾਰਾਜ ਜੀ, ਭਗਵਾਨ ਵਾਲਮੀਕ ਮਹਾਰਾਜ ਜੀ ਅਤੇ ਬਾਬਾ ਸਾਹਿਬ ਅੰਬੇਡਕਰ ਜੀ ਦੇ ਮਿਸ਼ਨ ਤੇ ਕੰਮ ਕਰ ਰਹੀਆਂ ਸੰਸਥਾਵਾਂ ਅਤੇ ਸਮਾਜ ਭਲਾਈ ਦੇ ਕਾਰਜ ਕਰ ਰਹੀਆਂ ਹੋਰ ਸੰਸਥਾਵਾਂ ਦੇ ਆਗੂਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। 
ਵਰਨਣਯੋਗ ਹੈ ਕਿ ਸ੍ਰੀ ਕੁਲਵਿੰਦਰ ਸਿੰਘ ਉਹਨਾਂ ਦਾ ਪਰਿਵਾਰ ਅਤੇ ਮਲਕੀਤ ਸਿੰਘ ਬਾਹੋਵਾਲ ਪਿਛਲੇ ਲੰਬੇ ਸਮੇਂ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਮਿਸ਼ਨ ਤੇ ਚਲਦੇ ਹੋਏ ਬਹੁਜਨ ਸਮਾਜ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਕੰਮ ਕਰ ਰਹੇ ਹਨ।