
ਟੈਕਨੀਕਲ ਸਰਵਿਸਜ਼ ਯੂਨੀਅਨ ਅਤੇ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਨੇ ਐਸ ਡੀ ਐਮ ਗੜ੍ਹਸ਼ੰਕਰ ਨੂੰ ਮੰਗ ਪੱਤਰ ਦਿਤਾ
ਗੜ੍ਹਸ਼ੰਕਰ, 4 ਸਤੰਬਰ - ਟੈਕਨੀਕਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਅਤੇ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸਾਂਝੇ ਤੋਰ ਤੇ ਐਸ ਡੀ ਐਮ ਗੜ੍ਹਸ਼ੰਕਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਮੰਗ ਪੱਤਰ ਦਿਤਾ ਗਿਆ।ਜਿਸ ਰਾਹੀਂ ਚੰਡੀਗੜ੍ਹ ਵਿਖੇ ਚੱਲ ਰਹੇ ਦੋਵਾਂ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਹਮਾਇਤ ਕੀਤੀ ਗਈ ਅਤੇ ਮੰਗ ਕੀਤੀ ਗਈ
ਗੜ੍ਹਸ਼ੰਕਰ, 4 ਸਤੰਬਰ - ਟੈਕਨੀਕਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਅਤੇ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸਾਂਝੇ ਤੋਰ ਤੇ ਐਸ ਡੀ ਐਮ ਗੜ੍ਹਸ਼ੰਕਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਮੰਗ ਪੱਤਰ ਦਿਤਾ ਗਿਆ।ਜਿਸ ਰਾਹੀਂ ਚੰਡੀਗੜ੍ਹ ਵਿਖੇ ਚੱਲ ਰਹੇ ਦੋਵਾਂ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਹਮਾਇਤ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕੁਚਲਣ ਲਈ ਐਸਮਾ ਲਗਾਉਣ ਦਾ ਧਮਕੀ ਭਰਿਆ ਪਾਵਰਕਾਮ ਦਾ ਪੱਤਰ ਰੱਦ ਕੀਤਾ ਜਾਵੇ।ਪ੍ਰਾਈਵੇਟ ਥਰਮਲਾਂ ਨਾਲ ਕੀਤੇ ਸਮਝੋਤੇ ਰੱਦ ਕੀਤੇ ਜਾਣ।ਬਿਜਲੀ ਐਕਟ 2003 ਅਤੇ 2020 ਰੱਦ ਕੀਤਾ ਜਾਵੇ।ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਸਭ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।ਘੱਟੋ^ਘੱਟ ਗੁਜਾਰੇ ਦੇ ਅਧਾਰ ਤੇ ਤਹਿ ਉਜਰਤੀ ਪ੍ਰਣਾਲੀ ਰਾਹੀਂ ਕਿਰਤੀਆਂ ਦੀਆਂ ਉਜਰਤਾਂ ਤਹਿ ਕੀਤੀ ਜਾਣ।ਸਾਰੇ ਹੀ ਸਰਕਾਰੀ ਅਦਾਰਿਆਂ ਵਿੱਚ ਖਾਲੀ ਅਸਾਮੀਆਂ ਤੇ ਤੁਰੰਤ ਪੱਕੀ ਭਰਤੀ ਕੀਤੀ ਜਾਵੇ।ਸਾਰੇ ਹੀ ਠੇਕਾ ਮੁਲਾਜਮਾਂ ਨੂੰ ਬਿਨਾਂ ਸ਼ਰਤ ਤੁਰੰਤ ਪੱਕਾ ਕੀਤਾ ਜਾਵੇ।ਸਾਰੇ ਹੀ ਮੁਲਾਜਮਾਂ ਅਤੇ ਪੈਨਸ਼ਰਾਂ ਦਾ ਸਕੇਲਾਂ ਦਾ ਬਕਾਇਆ ਅਤੇ ਮਹਿੰਗਾਈ ਭੱਤੇ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ।
ਇਸ ਸਮੇਂ ਤੇ ਹਰਜੀਤ ਸਿੰਘ, ਰਣਜੀਤ ਸਿੰਘ, ਮੱਖਣ ਸਿੰਘ, ਨੰਦ ਲਾਲ, ਲਖਵੀਰ ਸਿੰਘ, ਅਮਰਵੀਰ ਸਿੰਘ, ਪਰਿਸ਼ਤ, ਗੋਰਵ ਕੁਮਾਰ, ਲਖਵਿੰਦਰ ਸਿੰਘ, ਅਸ਼ਵਨੀ ਕੁਮਾਰ ਅਤੇ ਕਮਲ ਦੇਵ ਨੇ ਵੀ ਸ਼ਮੂਲੀਅਤ ਕੀਤੀ।
