ਖਾਲਸਾ ਕਾਲਜ ਮਾਹਿਲਪੁਰ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ
ਮਾਹਿਲਪੁਰ 5 ਸਤੰਬਰ- ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਅੱਜ ਅਧਿਆਪਕ ਦਿਵਸ ਸਬੰਧੀ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ ਵੱਲੋਂ ਮਨਾਏ ਗਏ ਇਸ ਦਿਵਸ ਮੌਕੇ ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ, ਵੀਰਇੰਦਰ ਸ਼ਰਮਾ ਅਤੇ ਗੁਰਮੇਲ ਸਿੰਘ ਗਿੱਲ ਖੜੌਦੀ ਅਤੇ ਬੀ ਐਡ ਕਾਲਜ ਦੇ ਪ੍ਰਿੰਸੀਪਲ ਡਾ ਰੋਹਤਾਂਸ਼ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।

ਇਸ ਮੌਕੇ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅਧਿਆਪਕ ਵਰਗ ਹੀ ਸਮਾਜ ਦਾ ਸਹੀ ਅਰਥਾਂ ਵਿੱਚ ਚਾਨਣ ਮੁਨਾਰਾ ਹੁੰਦਾ ਹੈ। ਕਮੇਟੀ ਦੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ ਨੇ ਅਧਿਆਪਕ ਦਿਵਸ ਦੀ ਸਿੱਖਿਆ ਦੇ ਖੇਤਰ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਮੂਹ ਅਧਿਆਪਕ ਵਰਗ ਨੂੰ ਇਸ ਮੌਕੇ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਟਾਫ ਦੇ ਸਕੱਤਰ ਪ੍ਰੋ ਦੇਵ ਕੁਮਾਰ, ਡਾ ਜੇ ਬੀ ਸੇਖੋਂ ਅਤੇ ਪ੍ਰੋ ਤਜਿੰਦਰ ਸਿੰਘ ਨੇ ਅਧਿਆਪਕ ਵਰਗ ਨੂੰ ਵਰਤਮਾਨ ਸਮੇਂ ਆ ਰਹੀਆਂ ਚੁਣੌਤੀਆਂ ਬਾਰੇ ਵਿਚਾਰ ਪੇਸ਼ ਕੀਤੇ ਅਤੇ ਅਧਿਆਪਕ ਵਰਗ ਦੇ ਫਰਜ਼ਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਰੋਹ ਦੌਰਾਨ ਕਾਲਜ ਦਾ ਸਮੂਹ ਟੀਚਿੰਗ ਸਟਾਫ ਹਾਜ਼ਰ ਸੀ।