ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਰਿਆਤ-ਬਾਹਰਾ ਯੂਨੀਵਰਸਿਟੀ, ਵਿਖੇ ‘ਅਧਿਆਪਕ ਦਿਵਸ’ਮੌਕੇ ਤੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਕੀਤਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਸਤੰਬਰ:- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵਲੋਂ ਰਿਆਤ-ਬਾਹਰਾ ਯੂਨੀਵਰਸਿਟੀ, ਐਸ.ਏ.ਐਸ. ਨਗਰ ਵਿਖੇ ‘ਅਧਿਆਪਕ ਦਿਵਸ’ ਦੇ ਮੌਕੇ ਤੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ, ਸੀ.ਜੇ.ਐਮ.—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਯੂਨੀਵਰਸਿਟੀ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਲੀਗਲ ਸਰਵਿਸਿਜ਼ ਅਥਾਰਟੀਜ਼ ਐਕਟ, 1987 ਬਾਰੇ ਜਾਣੂ ਕਰਵਾਉਂਦਿਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਸਤੰਬਰ:- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵਲੋਂ ਰਿਆਤ-ਬਾਹਰਾ ਯੂਨੀਵਰਸਿਟੀ, ਐਸ.ਏ.ਐਸ. ਨਗਰ ਵਿਖੇ ‘ਅਧਿਆਪਕ ਦਿਵਸ’ ਦੇ ਮੌਕੇ ਤੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ, ਸੀ.ਜੇ.ਐਮ.—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਯੂਨੀਵਰਸਿਟੀ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਲੀਗਲ ਸਰਵਿਸਿਜ਼ ਅਥਾਰਟੀਜ਼ ਐਕਟ, 1987 ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਗਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ/ਦਿਵਿਆਂਗ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿਚ ਵਿਅਕਤੀ, ਜੇਲ੍ਹਾਂ ਵਿਚ ਬੰਦ ਹਵਾਲਾਤੀ ਅਤੇ ਕੈਦੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਦੇ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ। ਉਨ੍ਹਾਂ ਵਲੋਂ ਨਾਲਾਸਾ—ਕੰਪਨਸੇਸ਼ਨ ਸਕੀਮ ਫ਼ਾਰ ਵੂਮੈਨ ਵਿਕਟਿਮਜ਼/ਸਰਵਾਈਵਰਜ਼ ਆਫ਼ ਸੈਕਸੁਅਲ ਅਸਾਲਟ/ਅਦਰ ਕ੍ਰਾਈਮ—2018 ਸਕੀਮ ਅਧੀਨ ਦਿੱਤੇ ਜਾਣ ਵਾਲੇ ਮੁਆਵਜ਼ੇ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਜੇਕਰ ਅਦਾਲਤ ਵਲੋਂ ਸੈਕਸ਼ਨ 357-ਏ ਦੇ ਸਬ ਸੈਕਸ਼ਨ (2) ਅਤੇ (3) ਕੋਡ ਆਫ਼ ਕ੍ਰਿਮੀਨਲ ਪ੍ਰੋਸੀਜ਼ਰ ਅਧੀਨ ਪੀੜ੍ਹਤ ਜਾਂ ਉਸ ਦੇ ਨਿਰਭਰ ਵਿਅਕਤੀਆਂ ਨੂੰ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਨ੍ਹਾਂ  ਕੇਸਾਂ ਵਿਚ ਸਬੰਧਤ ਵਿਅਕਤੀਆਂ ਨੂੰ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਂਦੀ ਹੈ। ਇਸ ਮੌਕੇ ਤੇ ਯੂਨੀਵਰਸਿਟੀ ਕੈਂਪਸ ਵਿਖੇ ਵੱਖ—ਵੱਖ ਕਿਸਮ ਦੇ ਬੂਟੇ ਵੀ ਲਗਾਏ ਗਏ।