ਚੇਤਨ ਸਿੰਘ ਜੌੜਾਮਾਜਰਾ ਨੇ ਪਰਾਲੀ ਨਾ ਸਾੜਨ ਵਾਲੇ 150 ਕਿਸਾਨ ਕੀਤੇ ਸਨਮਾਨਤ

ਪਟਿਆਲਾ, 6 ਸਤੰਬਰ - ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 'ਨੀਲੇ ਅਸਮਾਨ ਲਈ ਸ਼ੁੱਧ ਹਵਾ ਦਾ ਅੰਤਰਾਸ਼ਟਰੀ ਦਿਵਸ' ਮੌਕੇ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਉਣ ਦਾ ਸੱਦਾ ਦਿੱਤਾ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਥਾਪਰ ਯੂਨੀਵਰਸਿਟੀ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਜ਼ਿਲ੍ਹੇ ਦੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ 150 ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਉਨ੍ਹਾਂ ਦੇ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਮੌਜੂਦ ਸਨ। ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਅੰਦਰ ਵਾਤਾਵਰਣ ਸੁਧਾਰ ਲਈ ਅਨੇਕਾਂ ਠੋਸ ਕਦਮ ਉਠਾਏ ਹਨ। ਜੌੜਾਮਾਜਰਾ ਨੇ ਸਮਾਣਾ ਵਿਖੇ ਪਰਾਲੀ ਤੋਂ ਪੈਲੇਟਸ ਬਣਾਉਣ ਵਾਲੀ ਲਗਾਈ ਗਈ ਇੰਡਸਟਰੀ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਪੰਜਾਬ ਭਰ 'ਚ ਪਰਾਲੀ ਨੂੰ ਬਿਨਾ ਸਾੜੇ ਖੇਤਾਂ ਵਿੱਚੋ ਇਕੱਠੀ ਕਰਕੇ ਇਸਦੀ ਬਾਲਣ ਵਜੋਂ ਅਤੇ ਹੋਰਨਾਂ ਕੰਮਾਂ ਲਈ ਵਰਤੋਂ ਦੀ ਇੰਡਸਟਰੀ ਵੱਡੇ ਪੱਧਰ 'ਤੇ ਲਗਾਈ ਜਾ ਰਹੀ ਹੈ। 
ਉਨ੍ਹਾਂ ਇਸ ਗੱਲ 'ਤੇ ਤਸੱਲੀ ਦਾ ਵੀ ਇਜ਼ਹਾਰ ਕੀਤਾ ਕਿ ਪਿਛਲੇ ਸਾਲਾਂ ਨਾਲੋਂ ਲੰਘੇ ਸੀਜਨ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਘੱਟ ਅੱਗ ਲਗਾਈ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਸਦਕਾ ਆਉਂਦੇ ਸੀਜ਼ਨ ਵਿੱਚ ਪਰਾਲੀ ਬਿਲਕੁਲ ਵੀ ਨਹੀਂ ਸੜੇਗੀ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਸੱਦਾ ਦਿੱਤਾ ਕਿ ਉਹ ਆਪਣੇ ਖੇਤਾਂ ਤੇ ਮੋਟਰਾਂ ਵਿਖੇ ਵੱਧ ਤੋਂ ਵੱਧ ਬੂਟੇ ਲਾਉਣੇ ਯਕੀਨੀ ਬਣਾਉਣ। ਇਸ ਮੌਕੇ ਇੰਪਰੂਵਮੈਂਟ ਟਰਸਟ ਨਾਭਾ ਦੇ ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਏ.ਐਸ.ਪੀ. ਵੈਭਵ ਚੌਧਰੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ ਤੇ ਜ਼ਿਲ੍ਹੇ ਦੇ ਹੋਰ ਕਈ ਅਧਿਕਾਰੀ ਹਾਜ਼ਰ ਸਨ।