ਸਿਹਤ ਵਿਭਾਗ ਦੀਆਂ ਟੀਮਾਂ ਨੇ 525 ਥਾਵਾਂ 'ਤੇ ਮੱਛਰਾਂ ਦਾ ਲਾਰਵਾ ਨਸ਼ਟ ਕਰਵਾਇਆ

ਪਟਿਆਲਾ, 6 ਸਿਤੰਬਰ - ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈ ਡੇਅ- ਡਰਾਈ ਡੇਅ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਅੱਜ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ ਭਰ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ।

 ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ  ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਨੀ ਯਕੀਨੀ ਬਣਾਈ ਜਾਵੇ ਜੋ ਜਿ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਦਵਾਈ ਸਿਰਫ ਡਾਕਟਰ ਦੀ ਸਲਾਹ ਨਾਲ ਹੀ ਲੈਣੀ ਚਾਹੀਦੀ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸੀਟਾਮੋਲ ਦੀ ਹੀ ਗੋਲੀ ਲੈਣੀ ਚਾਹੀਦੀ ਹੈ। ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈੈਲਦਾ ਹੈ। ਇਹ ਮੱਛਰ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ।
ਜ਼ਿਲ੍ਹਾ ਐਪੀਡੀਮੋਲਿਜਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਣ ਮੱਛਰਾਂ ਦੀ ਪੈਦਾਵਾਰ ਵਿੱਚ ਵਾਧਾ ਹੋਣਾ ਕੁਦਰਤੀ ਹੈ, ਇਸ ਲਈ ਸੁਚੇਤ ਰਹਿਣ ਦੀ ਲੋੜ ਹੈ। ਡਰਾਈ ਡੇਅ-ਫਰਾਈ ਡੇਅ ਅਭਿਆਨ ਤਹਿਤ 39,732 ਘਰਾਂ ਵਿੱਚ ਪਹੂੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਤੇ 525 ਥਾਵਾਂ 'ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ 'ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।