ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ 'ਬੇਟੀ ਬਚਾਓ ਬੇਟੀ ਪੜ੍ਹਾਓ' ਦੀ ਜਾਗਰੁੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮੀਟਿੰਗ ਕੀਤੀ ਗਈ

ਪਟਿਆਲਾ ,18 ਜਨਵਰੀ - ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ 'ਬੇਟੀ ਬਚਾਓ ਬੇਟੀ ਪੜ੍ਹਾਓ' ਦੀ ਜਾਗਰੁੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਪੀ.ਸੀ.ਪੀ.ਐਨ.ਡੀ.ਟੀ ਜ਼ਿਲ੍ਹਾ ਅਪ੍ਰੋਪ੍ਰੀਏਟ ਅਥਾਰਟੀ ਦੇ ਮੈਬਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਿਹਤ ਅਧਿਕਾਰੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਮਾਨਸਿਕ ਸੋਚ ਬਦਲਣ ਦੀ ਜ਼ਰੂਰਤ ਹੈ।

ਇਸ ਲਈ ਸਮਾਜ ਵਿੱਚ ਭਾਵੇਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਲਾਗੂ ਕਰਵਾਉਣ ਨਾਲ ਲਿੰਗ ਅਨੁਪਾਤ ਵਿੱਚ ਕਾਫੀ ਸੁਧਾਰ ਹੋਇਆ ਹੈ, ਪ੍ਰੰਤੂ ਅਜੇ ਹੋਰ ਸੁਧਾਰ ਲਈ ਕੁੜੀਆਂ ਪ੍ਰਤੀ ਮਾਨਸਿਕ ਸੋਚ ਬਦਲਣ ਦੀ ਜ਼ਰੂਰਤ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ.ਜੇ.ਸਿੰਘ ਵੱਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਅਤੇ ਐਕਟ ਦੀ ਉਲੰਘਣਾ ਕਰਕੇ ਲਿੰਗ ਦੀ ਜਾਂਚ ਕਰਨ ਅਤੇ ਕਰਵਾਉਣ ਵਾਲਿਆਂ ਨੂੰ ਦਿੱਤੀਆਂ ਜਾਣ ਵਾਲੀਆ ਸਜ਼ਾਵਾਂ ਅਤੇ ਜੁਰਮਾਨੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ 'ਬੇਟੀ ਬਚਾਓ ਬੇਟੀ ਪੜਾਓ' ਦੀ ਜਾਗਰੁੂਕਤਾ ਨੂੰ ਦਰਸਾਉ਼ਂਦਾ ਕਲੰਡਰ ਵੀ ਰਿਲੀਜ਼ ਕੀਤਾ ਗਿਆ। 
ਇਸ ਮੌਕੇ ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ, ਜ਼ਿਲ੍ਹਾ ਪ੍ਰੋਗਰਾਮ ਅਫਸਰ  ਪ੍ਰਭਜੋਤ ਕੌਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਮੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਿਤਿਕਾ ਗਰੋਵਰ, ਜ਼ਿਲ੍ਹਾ ਅਕਾਊਂਟਸ ਅਫਸਰ ਅਮਿਤ ਜੈਨ, ਜ਼ਿਲ੍ਹਾ ਪੀ.ਐਨ.ਡੀ.ਟੀ. ਕੁਆਰਡੀਨੇਟਰ ਡਾ. ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।