
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ
ਪਟਿਆਲਾ, 1 ਨਵੰਬਰ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 2 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਭਾਰਤ ਫਾਈਨੈਂਸ ਇਨਕਲੂਜ਼ਨ ਲਿਮਟਿਡ ਕੰਪਨੀ ਵੱਲੋਂ ਫ਼ੀਲਡ ਅਸਿਸਟੈਂਟ ਟਰੇਨੀ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ
ਪਟਿਆਲਾ, 1 ਨਵੰਬਰ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 2 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਭਾਰਤ ਫਾਈਨੈਂਸ ਇਨਕਲੂਜ਼ਨ ਲਿਮਟਿਡ ਕੰਪਨੀ ਵੱਲੋਂ ਫ਼ੀਲਡ ਅਸਿਸਟੈਂਟ ਟਰੇਨੀ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ, ਅਤੇ ਗਰੈਜੂਏਸ਼ਨ ਪਾਸ ਹੋਵੇ ਅਤੇ ਉਮਰ 18 ਤੋਂ 28 ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੱਛੁਕ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚਣ।
