ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ:- ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸਏਐਸ ਨਗਰ ਵੱਲੋਂ ਮਿਤੀ 12-09-2024 (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਏਰੀਅਲ ਟੈਲੀਕੋਮ ਸੋਲੂਸ਼ਨ ਪ੍ਰਾਇ: ਲਿਮਿ: (Aerial Telecom Solution Pvt Ltd) ਅਤੇ ਟਾਈਨੌਰ ਆਥਪਟਿਕ ਪ੍ਰਾਇ: ਲਿਮਿ: (Tynor Orthptics Pvt Ltd.) ਦੀ ਬਿਲਡਿੰਗ ਵਿਖੇ ਕੀਤਾ ਜਾ ਰਿਹਾ ਹੈ| ਜਿਸਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀਈਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਐਸਏਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ| ਜਿਸ ਵਿੱਚ ਵੀਰਵਾਰ ਮਿਤੀ 12-09-2024 ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ।
ਡੀਬੀਈਈ ਐਸਏਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ| ਜਿਨ੍ਹਾਂ ਵਿੱਚ ਏਰੀਅਲ ਟੈਲੀਕੋਮ ਸੋਲੂਸ਼ਨ ਪ੍ਰਾਇ: ਲਿਮਿ: (Aerial Telecom Solution Pvt Ltd) ਅਤੇ ਟਾਈਨੌਰ ਆਥਪਟਿਕ ਪ੍ਰਾਇ: ਲਿਮਿ: (Tynor Orthptics Pvt Ltd) ਸ਼ਾਮਲ ਹੋਣਗੀਆਂ। ਉਕਤ ਕੈਂਪ ਸਬੰਧਤ ਕੰਪਨੀ ਦੀਆਂ ਬਿਲਡਿੰਗ ਪ੍ਰੀਮਿਸਿਸ (Building Premises) ਵਿੱਚ ਸਵੇਰੇ 11:00 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜ਼ਿਨ੍ਹਾ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ, ਗ੍ਰੈਜੁਏਸ਼ਨ, ਬੀਐਸੀ (ਨਰਸਿੰਗ) ਦੇ ਨਾਲ 3 ਸਾਲ ਦਾ ਤਜਰਬਾ ਆਦਿ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਨ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।