ਸ੍ਰੀ ਗੁਰੂ ਰਾਮਦਾਸ ਜੀ ਨੂੰ ਸਮਰਪਿਤ ਗੁਰਮਤਿ ਜਾਗਰੂਕਤਾ ਮਾਰਚ ਕੱਢਿਆ ਗਿਆ।

ਊਨਾ, 13 ਸਤੰਬਰ - ਜ਼ਿਲ੍ਹਾ ਊਨਾ ਦੇ ਇਲਾਕੇ ਦੇ ਇਕਲੌਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਦਸਮੇਸ਼ ਪਬਲਿਕ ਸਕੂਲ ਗੁਰਪਲਾਹ ਸਾਹਿਬ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ: ਦਲਜੀਤ ਸਿੰਘ ਭਿੰਡਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਸਮੇਸ਼ ਪਬਲਿਕ ਸਕੂਲ ਗੁਰਪਲਾਹ ਸਾਹਿਬ ਦੇ ਪ੍ਰਿੰਸੀਪਲ ਸ਼੍ਰੀਮਤੀ ਦਲਵਿੰਦਰ ਕੌਰ ਜੀ,

ਊਨਾ, 13 ਸਤੰਬਰ - ਜ਼ਿਲ੍ਹਾ ਊਨਾ ਦੇ ਇਲਾਕੇ ਦੇ ਇਕਲੌਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਦਸਮੇਸ਼ ਪਬਲਿਕ ਸਕੂਲ ਗੁਰਪਲਾਹ ਸਾਹਿਬ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ: ਦਲਜੀਤ ਸਿੰਘ ਭਿੰਡਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਸਮੇਸ਼ ਪਬਲਿਕ ਸਕੂਲ ਗੁਰਪਲਾਹ ਸਾਹਿਬ ਦੇ ਪ੍ਰਿੰਸੀਪਲ ਸ਼੍ਰੀਮਤੀ ਦਲਵਿੰਦਰ ਕੌਰ ਜੀ, ਗੁਰਦੁਆਰਾ ਗੁਰਪਲਾਹ ਸਾਹਿਬ ਦੇ ਮੁੱਖ ਗ੍ਰੰਥੀ ਸਰਦਾਰ ਕੁਲਵਿੰਦਰ ਸਿੰਘ ਜੀ ਅਤੇ ਸਿੱਖ ਮਿਸ਼ਨ ਇੰਚਾਰਜ ਸਰਦਾਰ ਗੁਰਦੀਪ ਸਿੰਘ ਜੀ ਦੀ ਯੋਗ ਅਗਵਾਈ ਹੇਠ 450ਵਾਂ "ਗੁਰਿਆਈ ਦਿਵਸ ਸ਼੍ਰੀ ਗੁਰੂ ਰਾਮਦਾਸ ਜੀ" ਅਤੇ "ਜੋਤਿ ਜੋਤਿ ਪੁਰਬ ਸ੍ਰੀ ਗੁਰੂ ਅਮਰਦਾਸ ਜੀ" ਨੂੰ ਸਮਰਪਿਤ ਗੁਰਮਤਿ ਜਾਗਰੂਕਤਾ ਮਾਰਚ ਕੱਢਿਆ ਗਿਆ। ਸਿੱਖ ਮਿਸ਼ਨ ਦੇ ਇੰਚਾਰਜ ਸਰਦਾਰ ਗੁਰਦੀਪ ਸਿੰਘ ਜੀ ਨੇ ਦੱਸਿਆ ਕਿ ਇਸ ਮਾਰਚ ਦਾ ਮਕਸਦ ਆਲੇ-ਦੁਆਲੇ ਦੀ ਸੰਗਤ ਨੂੰ ਗੁਰੂ ਇਤਿਹਾਸ ਅਤੇ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਮਨਾਏ ਜਾਂਦੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਹੈ।
ਇਸ ਮੌਕੇ ਦਸਮੇਸ਼ ਪਬਲਿਕ ਸਕੂਲ ਗੁਰਪਲਾਹ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਜਾਪ ਕੀਤੇ ਗਏ ਅਤੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ| ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਡਾ: ਦਲਜੀਤ ਸਿੰਘ ਭਿੰਡਰ, ਮੁੱਖ ਗ੍ਰੰਥੀ ਸਰਦਾਰ ਕੁਲਵਿੰਦਰ ਸਿੰਘ, ਸਿੱਖ ਮਿਸ਼ਨ ਇੰਚਾਰਜ ਸਰਦਾਰ ਗੁਰਦੀਪ ਸਿੰਘ, ਪਿ੍ੰਸੀਪਲ ਸ੍ਰੀਮਤੀ ਦਲਵਿੰਦਰ ਕੌਰ, ਸਮੂਹ ਸਟਾਫ਼, ਵਿਦਿਆਰਥੀ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |