
ਲੜੀਵਾਰ ਗੁਰਮਤਿ ਸਮਾਗਮਾਂ ਦੀ ਗੁਰਦੁਆਰਾ ਟਾਹਲੀ ਸਾਹਿਬ ਤੋਂ ਹੋਈ ਸ਼ਾਨਦਾਰ ਢੰਗ ਨਾਲ ਹੋਈ ਅਰੰਭਤਾ
ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਵਾਂਸ਼ਹਿਰ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਜੋ ਕਿ 4,5 ਅਤੇ 6 ਨਵੰਬਰ 2024 ਨੂੰ ਜਿਲ੍ਹਾ ਪੱਧਰ ਤੇ ਮਨਾਏ ਜਾ ਰਹੇ ਹਨ ਨੂੰ ਸਮਰਪਿਤ ਵਿਸ਼ੇਸ਼ ਰਾਤਰੀ ਗੁਰਮਿਤ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਤੋਂ ਬਹੁਤ ਹੀ ਸ਼ਾਨਦਾਰ ਢੰਗ ਨਾਲ ਹੋਈ । ਇਸ ਸਮਾਗਮ ਵਿਚ ਨਵਾਂਸ਼ਹਿਰ ਦੇ ਨਾਲ-ਨਾਲ ਇਲਾਕੇ ਦੇ ਪਿੰਡਾਂ ਤੋ ਵੀ ਵਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਸਮਾਗਮ ਦੀ ਅਰੰਭਤਾ ਸੋਦਰ ਰਹਿਰਾਸ ਸਾਹਿਬ ਦੀ ਬਾਣੀ ਦੇ ਭੋਗ ਉਪਰੰਤ ਹੋਈ। ਸਭ ਤੋਂ ਪਹਿਲਾਂ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਅੰਮ੍ਰਿਤਮਈ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਵਾਂਸ਼ਹਿਰ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਜੋ ਕਿ 4,5 ਅਤੇ 6 ਨਵੰਬਰ 2024 ਨੂੰ ਜਿਲ੍ਹਾ ਪੱਧਰ ਤੇ ਮਨਾਏ ਜਾ ਰਹੇ ਹਨ ਨੂੰ ਸਮਰਪਿਤ ਵਿਸ਼ੇਸ਼ ਰਾਤਰੀ ਗੁਰਮਿਤ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਤੋਂ ਬਹੁਤ ਹੀ ਸ਼ਾਨਦਾਰ ਢੰਗ ਨਾਲ ਹੋਈ । ਇਸ ਸਮਾਗਮ ਵਿਚ ਨਵਾਂਸ਼ਹਿਰ ਦੇ ਨਾਲ-ਨਾਲ ਇਲਾਕੇ ਦੇ ਪਿੰਡਾਂ ਤੋ ਵੀ ਵਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ।
ਸਮਾਗਮ ਦੀ ਅਰੰਭਤਾ ਸੋਦਰ ਰਹਿਰਾਸ ਸਾਹਿਬ ਦੀ ਬਾਣੀ ਦੇ ਭੋਗ ਉਪਰੰਤ ਹੋਈ। ਸਭ ਤੋਂ ਪਹਿਲਾਂ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਅੰਮ੍ਰਿਤਮਈ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਉਪਰੰਤ ਭਾਈ ਸਰਬਜੀਤ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਇਸ ਸੰਸਾਰ ਵਿਚ ਆਉਣ ਦੇ ਮਨੋਰਥ ਅਤੇ ਪ੍ਰਕਾਸ਼ ਤੋਂ ਲੈ ਕੇ ਜੀਵਨ ਦੀਆਂ ਮਹਤਵਪੂਰਣ ਘਟਨਾਵਾਂ ਬਾਰੇ ਵਿਦਵਿਤਾ ਪੂਰਣ ਢੰਗ ਨਾਲ ਚਾਨਣਾ ਪਾਇਆ। ੳਨਾਂ ਨੇ ਗੁਰੂ ਨਾਨਕ ਸਾਹਿਬ ਜੀ ਵਲੋਂ ਰਚਿਤ ਬਾਣੀ ਦੀ ਸਾਡੇ ਜੀਵਨ ਵਿੱਚ ਮਹੱਤਤਾ ਬਾਰੇ ਸੁੰਦਰ ਲਫ਼ਜਾਂ ਵਿੱਚ ਸੰਗਤਾਂ ਨਾਲ ਸਾਂਝ ਪਾਈ ਗਈ।
ਗਿਆਨੀ ਜਸਵਿੰਦਰ ਸਿੰਘ ਜੀ ਹੈਡ ਗ੍ਰੰਥੀ ਨੇ ਸਮਾਗਮਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ ਅਤੇ ਗੁ: ਕਮੇਟੀ ਵਲੋਂ ਰਾਗੀ ਜਥੇ, ਭਾਈ ਸਰਬਜੀਤ ਸਿੰਘ ਅਤੇ ਹੋਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।
ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ ਸੁਰਜੀਤ ਸਿੰਘ ਨੇ ਆਈਆਂ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜਿਲ੍ਹਾ ਪੱਧਰ ਤੇ ਮਨਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਅਤੇ ਵੱਖ ਵੱਖ ਪਿੰਡਾਂ ਵਿੱਚ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਲਈ ਬੇਨਤੀ ਕੀਤੀ।
ਮੰਚ ਸੰਚਾਲਨ ਦੀ ਸੇਵਾ ਸ੍ਰ ਤਰਲੋਚਨ ਸਿੰਘ ਖਟਕੜ ਕਲਾਂ ਵੱਲੋਂ ਨਿਭਾਈ ਗਈ।
ਇਸ ਮੌਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਵਰਤਾਏ ਗਏ।
ਇਸ ਪ੍ਰੋਗਰਾਮ ਵਿੱਚ ਗੁ: ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ, ਦਲਬਾਰਾ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਸਿੰਘ ਲੰਗੜੋਆ, ਬਲਬੀਰ ਸਿੰਘ ਚੌਧਰੀ ਬਲਵੰਤ ਸਿੰਘ ਸੋਇਤਾ, ਉੱਤਮ ਸਿੰਘ ਸੇਠੀ,ਦੀਦਾਰ ਸਿੰਘ ਡੀ ਐਸ ਪੀ ਪਰਮਿੰਦਰ ਸਿੰਘ ਕੰਵਲ, ਜਗਜੀਤ ਸਿੰਘ, ਜਗਦੀਪ ਸਿੰਘ, ਰਮਣੀਕ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰ, ਪਲਵਿੰਦਰ ਸਿੰਘ ਕਰਿਆਮ, ਕੁਲਜਿੰਦਰਜੀਤ ਸਿੰਘ ਸੋਢੀ ਬੰਗਾ, ਕੁਲਜੀਤ ਸਿੰਘ ਖਾਲਸਾ, ਜਗਜੀਤ ਸਿੰਘ ਬਾਟਾ, ਹਕੀਕਤ ਸਿੰਘ, ਜਸਕਰਨ ਸਿੰਘ ਗਿਆਨ ਸਿੰਘ, ਜਸਵਿੰਦਰ ਸਿੰਘ, ਦਲਜੀਤ ਸਿੰਘ ਹਰਗੋਬਿੰਦ ਨਗਰ ਇੰਦਰਜੀਤ ਸਿੰਘ ਬਾਹੜਾ, ਮਹਿੰਦਰ ਸਿੰਘ ਜਾਫਰਪੁਰ, ਨਵਦੀਪ ਸਿੰਘ, ਗੁਰਦੇਵ ਸਿੰਘ, ਪਰਮਿੰਦਰ ਸਿੰਘ, ਦਲਜੀਤ ਸਿੰਘ ਬਡਵਾਲ, ਮਨਜੀਤ ਸਿੰਘ ਮਹਿਤਪੁਰ, ਬਲਦੀਪ ਸਿੰਘ ਕਾਜਮਪੁਰ, ਦਿਲਬਾਗ ਸਿੰਘ ਉਸਮਾਨਪੁਰ, ਅਰਵਿੰਦਰ ਸਿੰਘ ਹੈਪੀ ਚਾਵਲਾ ਨੇ ਆਪਣੀ ਹਾਜ਼ਰੀ ਲਗਵਾਈ।
