
ਪਾਹਲੇਵਾਲ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪਿਛਲੇ ਚਾਰ ਦਿਨ ਤੋਂ ਠੱਪ
ਗੜ੍ਹਸ਼ੰਕਰ, 15 ਸਤੰਬਰ - ਪਿੰਡ ਪਾਹਲੇਵਾਲ ਵਿੱਚ ਪਿਛਲੇ ਚਾਰ ਦਿਨ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਆਮ ਲੋਕਾਂ ਨੂੰ ਵੱਡੀ ਮੁਸ਼ਕਿਲ ਬਣੀ ਹੋਈ ਹੈ।ਪਿੰਡ ਤੋਂ ਕਮਲਦੇਵ ਨੇ ਦੱਸਿਆ ਕਿ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਗੜੀ ਮੱਟੋ ਸਕੀਮ ਤੋਂ ਆ ਰਹੀ ਹੈ
ਗੜ੍ਹਸ਼ੰਕਰ, 15 ਸਤੰਬਰ - ਪਿੰਡ ਪਾਹਲੇਵਾਲ ਵਿੱਚ ਪਿਛਲੇ ਚਾਰ ਦਿਨ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਆਮ ਲੋਕਾਂ ਨੂੰ ਵੱਡੀ ਮੁਸ਼ਕਿਲ ਬਣੀ ਹੋਈ ਹੈ।ਪਿੰਡ ਤੋਂ ਕਮਲਦੇਵ ਨੇ ਦੱਸਿਆ ਕਿ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਗੜੀ ਮੱਟੋ ਸਕੀਮ ਤੋਂ ਆ ਰਹੀ ਹੈ ਪਰ ਆਪਰੇਟਰ ਦਾ ਫੋਨ ਬੰਦ ਪਿਆ ਹੈ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਆ ਰਹੀ, ਮਹਿਕਮੇ ਵੱਲੋਂ ਲੋਕਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਕਿ ਪਾਣੀ ਦੀ ਸਪਲਾਈ ਕਿਉਂ ਬੰਦ ਪਈ ਹੋਈ ਹੈ।
ਉਹਨਾਂ ਦੱਸਿਆ ਕਿ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਆਮ ਲੋਕਾਂ ਨੂੰ ਦੋਹਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਿੰਡ ਵਾਸੀਆਂ ਦੀ ਮਹਿਕਮੇ ਤੋਂ ਮੰਗ ਹੈ ਕਿ ਬਿਨਾਂ ਦੇਰੀ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਵੇ ਤਾਂ ਕਿ ਲੋਕਾਂ ਨੂੰ ਰਾਹਤ ਮਿਲ ਸਕੇ।
