ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਭਾ ਗੁਰੂ ਨਾਨਕ ਨਗਰ ਦਾ ਸਮਾਗਮ ਅੱਜ

ਪਟਿਆਲਾ, 14 ਸਤੰਬਰ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀ ਖੁਸ਼ੀ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਭਾ, ਗਲੀ ਨੰ. 9, ਗੁਰੂ ਨਾਨਕ ਨਗਰ ਪਟਿਆਲਾ ਵੱਲੋਂ 15 ਸਤੰਬਰ (ਐਤਵਾਰ) ਨੂੰ

ਪਟਿਆਲਾ, 14 ਸਤੰਬਰ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀ ਖੁਸ਼ੀ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਭਾ, ਗਲੀ ਨੰ. 9, ਗੁਰੂ ਨਾਨਕ ਨਗਰ ਪਟਿਆਲਾ ਵੱਲੋਂ 15 ਸਤੰਬਰ (ਐਤਵਾਰ) ਨੂੰ ਸਵੇਰੇ 9.30 ਤੋਂ ਦੁਪਹਿਰ 1 ਵਜੇ ਤਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਭਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ. ਅਮਰੀਕ ਸਿੰਘ ਭੁੱਲਰ ਨੇ ਦੱਸਿਆ ਹੈ ਕਿ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਅਤੇ ਕਥਾ ਵਾਚਕ ਸੰਗਤਾਂ ਨੂੰ ਗੁਰ ਇਤਿਹਾਸ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਹੋਰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 9.30 ਤੋਂ 11 ਵਜੇ ਤਕ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾ। 
ਇਸ ਉਪਰੰਤ ਗਿਆਨੀ ਹਰਜੀਤ ਸਿੰਘ ਜੀ ਲੁਧਿਆਣੇ ਵਾਲੇ 11 ਤੋਂ 12 ਵਜੇ ਤਕ ਕਥਾ ਨਾਲ ਅਤੇ ਭਾਈ ਪਵਨਦੀਪ ਸਿੰਘ ਜੀ ਕਾਨਪੁਰੀ 12 ਤੋਂ 1 ਵਜੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।