ਕੋਲਕਾਤਾ ਮਾਮਲਾ: ਮਮਤਾ ਬੈਨਰਜੀ ਸਰਕਾਰ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

ਕੋਲਕਾਤਾ, 16 ਸਤੰਬਰ - ਕੋਲਕਾਤਾ ਵਿਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਮਾਮਲੇ ਵਿਚ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਤੇ ਸੂਬਾ ਸਰਕਾਰ ਵਿਚ ਅੱਜ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨ ਲਈਆਂ ਹਨ ਜਿਨ੍ਹਾਂ ਵਿਚ ਪੁਲੀਸ ਕਮਿਸ਼ਨਰ ਸਣੇ ਚਾਰ ਅਧਿਕਾਰੀਆਂ ਨੂੰ ਬਦਲ ਦਿੱਤਾ ਗਿਆ ਹੈ।

ਕੋਲਕਾਤਾ, 16 ਸਤੰਬਰ - ਕੋਲਕਾਤਾ ਵਿਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਮਾਮਲੇ ਵਿਚ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਤੇ ਸੂਬਾ ਸਰਕਾਰ ਵਿਚ ਅੱਜ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨ ਲਈਆਂ ਹਨ ਜਿਨ੍ਹਾਂ ਵਿਚ ਪੁਲੀਸ ਕਮਿਸ਼ਨਰ ਸਣੇ ਚਾਰ ਅਧਿਕਾਰੀਆਂ ਨੂੰ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਮਮਤਾ ਬੈਨਰਜੀ ਨੇ ਦੇਰ ਰਾਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਲਕਾਤਾ ਦੇ ਪੁਲੀਸ ਕਮਿਸ਼ਨਰ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੈਲਥ ਡਾਇਰੈਕਟਰ, ਮੈਡੀਕਲ ਐਜੂਕੇਸ਼ਨ ਡਾਇਰੈਕਟਰ ਤੇ ਉਤਰੀ ਕੋਲਕਾਤਾ ਦੇ ਡਿਪਟੀ ਕਮਿਸ਼ਨਰ ਨੂੰ ਹਟਾਇਆ ਗਿਆ ਹੈ। ਇਸ ਤੋਂ ਪਹਿਲਾਂ ਇਹ ਡਾਕਟਰ ਸਰਵਉਚ ਅਦਾਲਤ ਦੇ ਹੁਕਮ ਤੋਂ ਬਾਅਦ ਵੀ ਕੰਮ ’ਤੇ ਨਹੀਂ ਪਰਤੇ ਸਨ ਜਿਸ ਕਾਰਨ ਸੂਬਾ ਸਰਕਾਰ ਨੇ ਇਨ੍ਹਾਂ ਡਾਕਟਰਾਂ ਨੂੰ ਗੱਲਬਾਤ ਦਾ ਅੱਜ ਆਖਰੀ ਵਾਰ ਸੱਦਾ ਦਿੱਤਾ ਸੀ। ਇਹ ਡਾਕਟਰ ਅੱਜ ਸ਼ਾਮ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰਿਹਾਇਸ਼ ’ਤੇ ਪੁੱਜ ਗਏ । ਇਸ ਤੋਂ ਪਹਿਲਾਂ, ਉਨ੍ਹਾਂ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਗੱਲਬਾਤ ਦੇ ਮਿੰਟ ਰਿਕਾਰਡ ਕਰਨ ਅਤੇ ਦਸਤਖਤ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਸੂਬਾ ਸਰਕਾਰ ਨੇ ਇਸ ਸ਼ਰਤ ਨੂੰ ਸਵੀਕਾਰ ਕਰ ਲਿਆ ਹੈ। ਮੁੱਖ ਸਕੱਤਰ ਮਨੋਜ ਪੰਤ ਨੇ ਕਿਹਾ ਕਿ ਦੋਵੇਂ ਧਿਰਾਂ ਮੀਟਿੰਗ ਦੇ ਮਿੰਟਜ਼ ’ਤੇ ਦਸਤਖਤ ਕਰਨਗੀਆਂ ਅਤੇ ਸਪੱਸ਼ਟਤਾ ਲਈ ਕਾਪੀਆਂ ਸਾਂਝੀਆਂ ਕੀਤੀਆਂ ਜਾਣਗੀਆਂ।