ਡਿਪਟੀ ਕਮਿਸ਼ਨਰ ਨੇ ਸ੍ਰੀ ਚਿੰਤਪੁਰਨੀ ਮੰਦਿਰ ਵਿੱਚ ‘ਪ੍ਰਸਾਦ’ ਸਕੀਮ ਤਹਿਤ ਪ੍ਰਸਤਾਵਿਤ ਕੰਮਾਂ ਦਾ ਜਾਇਜ਼ਾ ਲਿਆ

ਊਨਾ, 29 ਅਗਸਤ - ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਵੀਰਵਾਰ ਨੂੰ ਸ੍ਰੀ ਚਿੰਤਪੁਰਨੀ ਮੰਦਰ ਵਿਖੇ ‘ਪ੍ਰਸਾਦ’ ਸਕੀਮ ਤਹਿਤ ਪ੍ਰਸਤਾਵਿਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ 'ਤੇ ਹੀ ਸਕੀਮ ਨੂੰ ਲਾਗੂ ਕਰਨ ਲਈ ਨਿਯੁਕਤ ਏਜੰਸੀ ਦੇ ਨੁਮਾਇੰਦਿਆਂ ਤੋਂ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) ਦੇ ਵੇਰਵੇ ਲਏ ਅਤੇ ਲੋੜੀਂਦੀਆਂ ਸੋਧਾਂ ਸਬੰਧੀ ਮਾਰਗਦਰਸ਼ਨ ਕੀਤਾ |

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੇਂਦਰੀ ਸੈਰ ਸਪਾਟਾ ਮੰਤਰਾਲੇ ਦੀ ਪ੍ਰਸਾਦ ਸਕੀਮ ਦਾ ਉਦੇਸ਼ ਭਾਰਤ ਵਿੱਚ ਧਾਰਮਿਕ ਸੈਰ ਸਪਾਟੇ ਦੇ ਵਿਕਾਸ ਅਤੇ ਪ੍ਰਸਾਰ ਨੂੰ ਉਤਸ਼ਾਹਿਤ ਕਰਨਾ ਹੈ। ਇਸ ਵਿੱਚ ਧਾਰਮਿਕ ਸਥਾਨਾਂ ਦੀ ਕਾਇਆ ਕਲਪ ਅਤੇ ਅਧਿਆਤਮਕ ਵਿਰਾਸਤ ਨੂੰ ਵਧਾਉਣ ਦਾ ਕੰਮ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਊਨਾ ਜ਼ਿਲ੍ਹੇ ਦੇ ਸ੍ਰੀ ਚਿੰਤਪੁਰਨੀ ਮੰਦਰ ਦੀ ਵੀ ਪਛਾਣ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪ੍ਰਸਾਦ ਸਕੀਮ ਤਹਿਤ ਚਿੰਤਪੁਰਨੀ ਮੰਦਰ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਸ਼ਾਨਦਾਰ ਇਮਾਰਤ, ਵੇਟਿੰਗ ਏਰੀਆ ਅਤੇ ਹੋਰ ਸਹੂਲਤਾਂ ਦਾ ਵਿਕਾਸ ਅਤੇ ਵਿਸਥਾਰ ਕੀਤਾ ਜਾਵੇਗਾ। ਯੋਜਨਾ ਦੇ ਪਹਿਲੇ ਪੜਾਅ ਲਈ 25 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਜਤਿਨ ਲਾਲ ਨੇ ਦੱਸਿਆ ਕਿ ਲਾਗੂ ਕਰਨ ਵਾਲੀ ਏਜੰਸੀ ਨੇ ਪ੍ਰਸਤਾਵਿਤ ਕੰਮਾਂ ਦਾ ਨਕਸ਼ਾ ਅਤੇ ਡੀ.ਪੀ.ਆਰ ਤਿਆਰ ਕਰ ਲਿਆ ਹੈ, ਜਿਸ ਨੂੰ ਲੋੜੀਂਦੀ ਸੋਧ ਉਪਰੰਤ ਪ੍ਰਵਾਨਗੀ ਲਈ ਸਰਕਾਰ ਨੂੰ ਭੇਜਿਆ ਜਾਵੇਗਾ।
ਇਸ ਦੌਰਾਨ ਮੰਦਰ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਅਮਲਾ ਏਜੰਸੀ ਦੇ ਨੁਮਾਇੰਦੇ ਹਾਜ਼ਰ ਸਨ।