ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਉਸ ਦਾ ਪਤੀ ਗ੍ਰਿਫ਼ਤਾਰ

ਫ਼ਿਰੋਜ਼ਪੁਰ, 18 ਸਤੰਬਰ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਵੱਲੋਂ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਵੀ ਵਿਜੀਲੈਂਸ ਵਿਭਾਗ ਨੇ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਫ਼ਿਰੋਜ਼ਪੁਰ, 18 ਸਤੰਬਰ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਵੱਲੋਂ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਵੀ ਵਿਜੀਲੈਂਸ ਵਿਭਾਗ ਨੇ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਤਿਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਖ਼ਿਲਾਫ ਫਿਰੋਜ਼ਪੁਰ ਵਿਜੀਲੈਂਸ ਕੋਲ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸ਼ਿਕਾਇਤ ਚੱਲ ਰਹੀ ਸੀ, ਜਿਸ ਵਿਚ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਕਈ ਵਾਰ ਪੁੱਛਗਿੱਛ ਲਈ ਵਿਜੀਲੈਂਸ ਦਫਤਰ ਫਿਰੋਜ਼ਪੁਰ ਵਿਖੇ ਬੁਲਾਇਆ ਸੀ ਅਤੇ ਹੁਣ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਵਾਰ ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਸਤਿਕਾਰ ਕੌਰ ਗਹਿਰੀ ਨੂੰ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਈ ਸੀ।