ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਨਾਬਾਲਗ ਬੱਚੇ 1098 ਤੇ ਫੋਨ ਕਰਕੇ ਤੁਰੰਤ ਮਦਦ ਲੈਣ -ਦੇਸ ਰਾਜ ਬਾਲੀ ।

ਨਵਾਂਸ਼ਹਿਰ - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਸਰਕਾਰੀ ਸਮਾਰਟ ਹਾਈ ਸਕੂਲ ਅਲਾਚੌਰ ਵਿਖੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰੀਆ ਸੂਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾਕਟਰ ਅਮਨਦੀਪ ਸੀ ਜੇ ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਦੁਆਰਾ ਸੈਮੀਨਾਰ ਆਯੋਜਿਤ ਕੀਤਾ ਗਿਆ।

ਜਿਸ ਦੌਰਾਨ ਪੈਰਾ ਲੀਗਲ ਵਲੰਟੀਅਰ ਦੇਸ ਰਾਜ ਬਾਲੀ  ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਪੋਕਸੋ ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਬੱਚਿਆਂ ਨੂੰ ਕੋਈ ਸੈਕਸੂਅਲ ਹਰਾਸ਼ਮੈਂਟ ਕਰਦਾ ਹੈ ਉਸ ਵੇਲੇ ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਨਾਲ਼ ਗੱਲ ਸਾਂਝੀ ਕਰਨ ਬੱਚਿਆਂ ਦੇ ਹੈਲਪ ਲਾਈਨ ਨੰਬਰ 1098 ਤੇ ਕਾਲ ਕਰਕੇ ਮਦਦ ਲੈ ਸਕਦੇ ਹਨ। ਇਸ ਮੌਕੇ ਵਾਸਦੇਵ ਪਰਦੇਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ "ਇਨਸਾਫ਼ ਸਭਨਾਂ ਲਈ"  ਸੰਦੇਸ਼ ਤਹਿਤ ਲੋੜਬੰਦ ਵਿਅਕਤੀ  ਵਕੀਲ ਦੀਆਂ ਸੇਵਾਵਾਂ ਮੁਫਤ ਲੈ ਸਕਦੇ ਹਨ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਾਰੇ ਜ਼ਿਆਦਾ ਜਾਣਕਾਰੀ ਲਈ ਲੋਕ ਟੋਲ ਫ੍ਰੀ ਨੰਬਰ 1968 ਤੇ ਕਾਲ ਕਰ ਸਕਦੇ ਹਨ।ਸਕੂਲ ਦੇ ਅਧਿਆਪਕਾ ਡਿੰਪੀ ਖੁਰਾਣਾ ਸਟੇਟ ਐਵਾਰਡੀ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਇਹਨਾਂ ਗੱਲਾਂ ਤੋਂ ਲਾਭ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਵਾਸਦੇਵ ਪਰਦੇਸੀ, ਦੇਸ ਰਾਜ ਬਾਲੀ, ਡਿੰਪੀ ਖੁਰਾਣਾ, ਨਰਿੰਦਰ ਕੌਰ,ਰਿਤੂ ਸਰੀਨ,ਸੋਨੀਆ ਬਾਲੀ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।