ਐਸ. ਸੀ., ਐਸ. ਟੀ. ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਹੋਣਗੀਆਂ : ਡਾ. ਪ੍ਰਸਾਦਾ ਰਾਓ

ਪਟਿਆਲਾ, 23 ਸਤੰਬਰ - ਪੰਜਾਬ ਵਿਚ ਬੈਂਕਾਂ ਤੇ ਹੋਰ ਅਦਾਰਿਆਂ ਵਿਚ ਕੰਮ ਕਰਦੇ ਐਸ ਸੀ, ਐਸ ਟੀ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਅਤੇ ਪਾਰਲੀਮੈਂਟਰੀ ਕਮੇਟੀ ਆਫ ਇੰਡੀਆ ਫਾਰ ਸ਼ਡਿਊਲ ਕਾਸਟਸ ਦੇ ਮੈਂਬਰ ਡਾ. ਡਗਮੁੱਲਾ ਪ੍ਰਸਾਦਾ ਰਾਓ ਨੇ ਕੀਤਾ ਹੈ।

ਉਹ ਇਥੇ ਪ੍ਰਭਾਤ ਪਰਵਾਨਾ ਮੈਮੋਰੀਅਲ ਹਾਲ ਵਿਚ ਨੈਸ਼ਨਲ ਕੌਂਸਲ ਆਫ ਐਸ ਸੀ, ਐਸ ਟੀ ਵੈਲਫੇਅਰ ਆਰਗੇਨਾਈਜ਼ੇਸ਼ਨ ਅਤੇ ਐਸ ਸੀ, ਐਸ ਟੀ ਵੈਲਫੇਅਰ ਆਰਗੇਨਾਈਜ਼ੇਸ਼ਨ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਡਾ. ਪ੍ਰਸਾਦਾ ਰਾਓ ਨੇ ਕਿਹਾ ਕਿ ਉਹਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਬੈਂਕਾਂ ਤੇ ਹੋਰ ਅਦਾਰਿਆਂ ਵਿਚ ਕੰਮ ਕਰਦੇ ਐਸ ਸੀ, ਐਸ ਟੀ ਮੁਲਾਜ਼ਮਾਂ ਨੂੰ ਅਨੇਕਾਂ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 
ਉਹਨਾਂ ਕਿਹਾ ਕਿ ਸਾਡੀ ਪਹਿਲ ਹੋਵੇਗੀ ਕਿ ਇਹ ਮੁਸ਼ਕਿਲਾਂ ਜਲਦੀ ਤੋਂ ਜਲਦੀ ਹੱਲ ਕਰਵਾਈਆਂ ਜਾਣ।
ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਕੌਂਸਲ ਦੇ ਜਨਰਲ ਸਕੱਤਰ ਮਹੇਸ਼ ਕੁਮਾਰ ਨੇ ਡਾ. ਪ੍ਰਸਾਦਾ ਰਾਓ, ਨੈਸ਼ਨਲ ਕੌਂਸਲ ਦੇ ਕੌਮੀ ਜਨਰਲ ਸਕੱਤਰ ਪੀ ਨਰਸਿਮ੍ਹਾ ਅਤੇ ਹੋਰ ਪਤਵੰਤਿਆਂ ਦਾ ਇਥੇ ਪੁੱਜਣ ’ਤੇ ਸਵਾਗਤ ਕੀਤਾ ਅਤੇ ਜੀ ਆਇਆਂ ਕਿਹਾ। ਉਹਨਾਂ ਸੰਗਠਨ ਵੱਲੋਂ ਪੰਜਾਬ ਵਿਚ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਵੀ ਦਿੱਤੀ ਤੇ ਮੁਸ਼ਕਿਲਾਂ ਵੀ ਪਤਵੰਤਿਆਂ ਦੇ ਧਿਆਨ ਵਿਚ ਲਿਆਂਦੀਆਂ।  ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਹਾਜ਼ਰ ਸਨ।