
ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਖੋਲੇ ਜਾ ਰਹੇ ਹਨ ਹਲਕੇ ਭਰ ਵਿੱਚ ਸਿਲਾਈ ਸੈਂਟਰ : ਮਨਪ੍ਰੀਤ ਸਿੰਘ ਸਮਾਣਾ
ਐਸ ਏ ਐਸ ਨਗਰ, 26 ਅਗਸਤ ਆਮ ਆਦਮੀ ਪਾਰਟੀ ਦੇ ਯੂਥ ਨੇਤਾ (ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਬੇਟੇ) ਮਨਪ੍ਰੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਅਜ਼ਾਦ ਨਗਰ ਬਲੌਂਗੀ ਵਿਖੇ ਖੋਲ੍ਹੇ ਗਏ ਸਿਲਾਈ ਸੈਂਟਰ ਦਾ ਰਸਮੀ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਅਜਿਹੇ ਸਿਲਾਈ ਸੈਂਟਰ ਵਿਧਾਨ ਸਭਾ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਖੋਲ੍ਹੇ ਜਾ ਰਹੇ ਹਨ।
ਐਸ ਏ ਐਸ ਨਗਰ, 26 ਅਗਸਤ ਆਮ ਆਦਮੀ ਪਾਰਟੀ ਦੇ ਯੂਥ ਨੇਤਾ (ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਬੇਟੇ) ਮਨਪ੍ਰੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਅਜ਼ਾਦ ਨਗਰ ਬਲੌਂਗੀ ਵਿਖੇ ਖੋਲ੍ਹੇ ਗਏ ਸਿਲਾਈ ਸੈਂਟਰ ਦਾ ਰਸਮੀ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਅਜਿਹੇ ਸਿਲਾਈ ਸੈਂਟਰ ਵਿਧਾਨ ਸਭਾ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਖੋਲ੍ਹੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਭਰ ਵਿੱਚ ਖੋਲ੍ਹੇ ਜਾ ਰਹੇ ਸਿਲਾਈ ਸੈਂਟਰਾਂ ਦੀ ਲੜੀ ਤਹਿਤ ਹਾਲ ਦੀ ਘੜੀ 5 ਪਿੰਡਾਂ ਤੇ ਅਧਾਰਿਤ ਇੱਕ ਸਿਲਾਈ ਸੈਂਟਰ ਖੋਲ੍ਹਿਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਲੋੜ ਮੁਤਾਬਿਕ ਸਿਲਾਈ ਸੈਂਟਰਾਂ ਦੀ ਗਿਣਤੀ ਵਧਾਈ ਵੀ ਜਾ ਸਕਦੀ ਹੈ, ਤਾਂ ਕਿ ਕਿਸੇ ਵੀ ਕੁੜੀ ਨੂੰ ਸਿਲਾਈ-ਕਢਾਈ ਸਿੱਖਣ ਲਈ ਜਿਆਦਾ ਦੂਰ ਨਾ ਜਾਣਾ ਪਵੇ। ਉਹਨਾਂ ਕਿਹਾ ਕਿ ਆਜ਼ਾਦ ਨਗਰ ਬਲੌਂਗੀ ਵਿਖੇ ਖੋਲ੍ਹੇ ਗਏ ਇਸ ਸਿਲਾਈ ਸੈਂਟਰ ਵਿੱਚ ਸਿਲਾਈ ਸਿੱਖਣ ਵਾਲੀਆਂ ਲੜਕੀਆਂ ਨੂੰ ਮੁਫਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਸੈਂਟਰ ਆਮ ਆਦਮੀ ਪਾਰਟੀ ਦੇ ਨੇਤਾ ਮਮਤਾ ਜੈਨ ਅਤੇ ਵੀਰਇੰਦਰ ਕੌਰ ਵੱਲੋਂ ਚਲਾਇਆ ਜਾਵੇਗਾ। ਇਸ ਮੌਕੇ ਮਮਤਾ ਜੈਨ ਅਤੇ ਵੀਰਇੰਦਰ ਕੌਰ ਨੇ ਦੱਸਿਆ ਕਿ ਸਿਲਾਈ ਸੈਂਟਰ ਵਿੱਚ ਹੁਣ ਤੱਕ ਕੁੱਲ 80 ਕੁੜੀਆਂ ਦਾ ਦਾਖਲਾ ਹੋ ਚੁੱਕਾ ਹੈ, ਅਤੇ 10 ਸਿਲਾਈ ਮਸ਼ੀਨਾਂ ਦੇ ਨਾਲ ਸਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਮੌਜੂਦ ਸਾਬਕਾ ਕੌਂਸਲਰ ਆਰ. ਪੀ. ਸ਼ਰਮਾ ਨੇ ਕਿਹਾ ਕਿ ਸਰਕਾਰ ਵਲੋਂ ਆਉਣ ਵਾਲੇ ਦਿਨਾਂ ਵਿੱਚ ਬਲੌਂਗੀ ਵਿੱਚ ਆਮ ਆਦਮੀ ਕਲੀਨਿਕ ਵੀ ਖੋਲਿਆ ਜਾ ਰਿਹਾ ਹੈ ਤਾਂ ਬਲੌਂਗੀ ਦੇ ਲੋਕਾਂ ਨੂੰ ਆਪਣੀ ਬਿਮਾਰੀ ਦਾ ਇਲਾਜ਼ ਕਰਵਾਉਣ ਲਈ ਦੂਰ ਨਾ ਜਾਣਾ ਪਵੇ। ਇਸ ਮੌਕੇ ਸਾਬਕਾ ਕੌਂਸਲਰ ਜਸਵੀਰ ਕੌਰ ਅਤਲੀ, ਮੈਡਮ ਸਤਵਿੰਦਰ ਕੌਰ, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ ਝਾਂਮਪੁਰ, ਚਰਨਜੀਤ ਕੌਰ ਅਤੇ ਇੰਦਰਜੀਤ ਕੌਰ ਵੀ ਹਾਜ਼ਰ ਸਨ।
