200 ਰੁਪਏ ਸਸਤਾ ਹੋਇਆ ਐਲ ਪੀ ਜੀ ਸਲੰਡਰ

ਨਵੀਂ ਦਿੱਲੀ, 29 ਅਗਸਤ ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਦੇਸ਼ ਵਾਸੀਆਂ ਨੂੰ ਰਾਹਤ ਦਿੰਦਿਆਂ ਰਸੋਈ ਗੈਸ ਸਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ।

ਨਵੀਂ ਦਿੱਲੀ, 29 ਅਗਸਤ ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਦੇਸ਼ ਵਾਸੀਆਂ ਨੂੰ ਰਾਹਤ ਦਿੰਦਿਆਂ ਰਸੋਈ ਗੈਸ ਸਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਦੀ ਜਾਣਕਾਰੀ ਦਿੰਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਓਨਮ ਅਤੇ ਰੱਖੜੀ ਦੇ ਮੌਕੇ ਤੇ ਸਰਕਾਰ ਨੇ ਸਾਰੇ ਰਸੋਈ ਗੈਸ ਖਪਤਕਾਰਾਂ ਨੂੰ 200 ਰੁਪਏ ਸਸਤੇ ਤੇ ਐਲ ਪੀ ਜੀ ਸਿਲੰਡਰ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ 2022-23 ਵਿੱਚ ਸਰਕਾਰੀ ਖਜ਼ਾਨੇ ਤੇ 7680 ਕਰੋੜ ਰੁਪਏ ਦਾ ਬੋਝ ਪਵੇਗਾ। ਅਨੁਰਾਗ ਠਾਕੁਰ ਨੇ ਦੱਸਿਆ ਕਿ ਕੈਬਨਿਟ ਨੇ 75 ਲੱਖ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਦਾ ਵੀ ਫ਼ੈਸਲਾ ਕੀਤਾ ਹੈ। ਇਨ੍ਹਾਂ ਔਰਤਾਂ ਨੂੰ ਐਲ ਪੀ ਜੀ ਕੁਨੈਕਸ਼ਨ ਲੈਣ ਲਈ ਇੱਕ ਰੁਪਿਆ ਵੀ ਨਹੀਂ ਦੇਣਾ ਪਵੇਗਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਪਹਿਲਾਂ ਹੀ ਹਰ ਰੀਫਿਲ ਤੇ 200 ਰੁਪਏ ਦੀ ਸਬਸਿਡੀ ਮਿਲ ਰਹੀ ਹੈ ਪਰ ਇਸ ਕਟੌਤੀ ਤੋਂ ਬਾਅਦ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹਰ ਰੀਫਿਲ ਤੇ 400 ਰੁਪਏ ਘੱਟ ਅਦਾ ਕਰਨੇ ਪੈਣਗੇ ਅਤੇ ਉਹਨਾਂ ਨੂੰ 400 ਰੁਪਏ ਸਸਤਾ ਸਿਲੰਡਰ ਮਿਲੇਗਾ।