ਗੰਧਲੇ ਵਾਤਾਵਰਣ ਨੂੰ ਸ਼ੁੱਧ ਕਰਨ ਦੇ ਲਈ ਸਭਨਾਂ ਨੂੰ ਸਾਂਝੇ ਉਪਰਾਲੇ ਕਰਨ ਦੀ ਲੋੜ : ਕੁਲਵੰਤ ਸਿੰਘ

ਐਸ ਏ ਐਸ ਨਗਰ, 29 ਅਗਸਤ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਪੰਜਾਬ ਦੇ ਵਿੱਚ ਸਿਹਤ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਐਸ ਏ ਐਸ ਨਗਰ, 29 ਅਗਸਤ  ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਪੰਜਾਬ ਦੇ ਵਿੱਚ ਸਿਹਤ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਸਰਕਾਰੀ ਕਾਲਜ, ਫ਼ੇਜ਼ -6 ਮੁਹਾਲੀ ਤੋਂ 3 ਬੀ-1 ਦੇ ਰੋਜ਼ ਗਾਰਡਨ ਤੱਕ ਵਾਤਾਵਰਣ ਦੀ ਸ਼ੁੱਧਤਾ ਦੇ ਲਈ ਕੱਢੀ ਗਈ ਗ੍ਰੀਨ ਰੇਲੀ ਦੇ ਮੌਕੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਦੇ ਲਈ ਸਾਨੂੰ ਸਭਨਾਂ ਨੂੰ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝੇ ਉਪਰਾਲੇ ਕਰਨ ਦੀ ਲੋੜ ਹੈ, ਕਿਉਂਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਗੰਧਲੇ ਹੁੰਦੇ ਜਾ ਰਹੇ ਵਾਤਾਵਰਣ ਨੂੰ ਸ਼ੁੱਧ ਕਰਨ ਦੇ ਲਈ ਕੋਈ ਸਕੀਮ ਹੋਂਦ ਵਿੱਚ ਨਹੀਂ ਲਿਆਂਦੀ ਅਤੇ ਨਾ ਹੀ ਕੋਈ ਕਾਰਗਰ ਯਤਨ ਕੀਤੇ। ਉਹਨਾਂ ਕਿਹਾ ਕਿ ਜੇਕਰ ਅਸੀਂ ਵੀ ਅਜਿਹਾ ਹੀ ਕੀਤਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਵੀ ਮੁਆਫ ਨਹੀਂ ਕਰਨਗੀਆਂ, ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਦੇ ਮੁਹਾਲੀ ਪਹੁੰਚਣ ਤੇ ਉਹਨਾਂ ਦਾ ਸਵਾਗਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਵੱਲੋਂ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਰੱਖੀ ਗਈ ਇਸ ਰੈਲੀ ਵਿੱਚ ਪ੍ਰਿਸੀਪਲ ਬੁੱਧ ਰਾਮ ਦੇ ਸ਼ਾਮਿਲ ਹੋਣ ਨਾਲ ਪਹੁੰਚਣ ਤੇ ਪਾਰਟੀ ਵਰਕਰਾਂ ਦਾ ਉਤਸਾਹ ਵਧੇਗਾ। ਇਸ ਮੌਕੇ ਉਹਨਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕਮ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਜੰਗਲਾਤ ਅਫਸਰ ਕੰਨਵਰਦੀਪ ਸਿੰਘ , ਹਰਕੰਵਲ ਸਿੰਘ, ਪਵਨਦੀਪ ਸਿੰਘ, ਅਵਤਾਰ ਸਿੰਘ ਮੌਲੀ ਸਰਪੰਚ, ਮਿੱਠੂ ਸਰਪੰਚ ਦਾ ਪਰਿਵਾਰ, ਕੁਲਦੀਪ ਸਿੰਘ ਸੈਣੀ, ਅਕਵਿੰਦਰ ਸਿੰਘ ਗੋਸਲ, ਸੁਖਵਿੰਦਰ ਸਿੰਘ ਅਤੇ ਕੁਲਵੀਰ ਸਿੰਘ ਮਨੌਲੀ ਹਾਜ਼ਰ ਸਨ।