ਸ਼ਿਗਾਰਾ ਸਿੰਘ ਮੱਟੂ ਦੇ ਪਰਿਵਾਰ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਨੂੰ ਆਰਥਿਕ ਸਹਾਇਤਾ ਭੇਟ

ਜਿਥੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਥੇ ਹੀ ਸਮਾਜ ਸੇਵੀ ਲੋਕਾਂ ਵਲੋਂ ਵੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਅਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਦੀ ਮਿਸਾਲ ਵੇਖਣ ਨੂੰ ਮਿਲੀ ਹੈ।

ਗੜ੍ਹਸ਼ੰਕਰ 31 ਅਗਸਤ -ਜਿਥੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਥੇ ਹੀ ਸਮਾਜ ਸੇਵੀ ਲੋਕਾਂ ਵਲੋਂ ਵੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਅਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਦੀ ਮਿਸਾਲ ਵੇਖਣ ਨੂੰ ਮਿਲੀ ਹੈ। ਗੜ੍ਹਸ਼ੰਕਰ ਦੇ ਪਿੰਡ ਗੜ੍ਹੀ ਮੱਟੋਂ ਵਿਖੇ ਜਿੱਥੇ ਸਵ: ਸ਼ਿਗਾਰਾ ਸਿੰਘ ਮੱਟੂ ਦੀ ਬੇਟੀ ਦੇ ਵਿਆਹ ਦੀ ਖੁਸ਼ੀ ਵਿੱਚ ਉਨ੍ਹਾਂ ਦੇ ਸਪੁੱਤਰ ਪਰਵਿੰਦਰ ਸਿੰਘ ਮੱਟੂ ਵੱਲੋਂ ਪਿੰਡ ਗੜ੍ਹੀ ਮੱਟੋਂ ਦੇ ਸਰਕਾਰੀ ਸਕੂਲ ਨੂੰ ਆਰਥਿਕ ਸਹਾਇਤਾ ਭੇਟ ਗਈ ਹੈ। ਇਸ ਮੌਕੇ ਸਮਾਜ ਸੇਵੀ ਦਰਸ਼ਨ ਸਿੰਘ ਮੱਟੂ ਅਤੇ ਬੀਬੀ ਸੁਭਾਸ਼ ਮੱਟੂ ਨੇ ਪਿੰਡ ਦੇ ਮੋਹਤਬਰਾਂ ਨਾਲ ਸਕੂਲ ਵਿਖੇ ਪਹੁੰਚ ਕੇ ਪਰਿਵਾਰ ਵੱਲੋਂ ਕੀਤੇ ਨੇਕ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਪਰਵਿੰਦਰ ਸਿੰਘ ਮੱਟੂ ਵੱਲੋਂ ਸਕੂਲ ਦੀ ਇੰਚਾਰਜ਼ ਰਮਨਦੀਪ ਕੌਰ ਨੂੰ ਆਰਥਿਕ ਸਹਾਇਤਾ ਭੇਟ ਕਰਦਿਆਂ ਸਕੂਲ ਦੀ ਭਲਾਈ ਲਈ ਹਮੇਸ਼ਾ ਸਾਥ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਰਿੰਦਰ ਕੌਰ ਚੁੰਬਰ, ਬਖਸ਼ੀਸ ਸਿੰਘ, ਬਲਰਾਜ ਸ਼ਰਮਾ, ਕੁਲਦੀਪ ਚੰਦ, ਪਰਜਿੰਦਰ ਸਿੰਘ ਅੰਗਰੇਜ਼ੀ ਮਾਸਟਰ, ਸੁਨੀਤਾ ਦੇਵੀ ਅਤੇ ਸ਼੍ਰੀਮਤੀ ਦੀਪਿਕਾ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਾਜਰ ਸਨ।