ਵਿਰਸਾ ਸੰਭਾਲ ਲਹਿਰ ਤਹਿਤ 8 ਤੋਂ 16 ਸਾਲ ਦੇ ਬੱਚਿਆਂ ਲਈ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਏ

ਐਸ ਏ ਐਸ ਨਗਰ, 4 ਸਤੰਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਵੱਲੋ ਬੱਚਿਆਂ ਨੂੰ ਪੱਤਿਤਪੁਣੇ ਤੋਂ ਬਚਾਉਣ ਤੇ ਗੁਰਮਤਿ ਨਾਲ ਜੋੜਨ ਲਈ ਗੁਰਦੁਆਰਾ ਸਾਹਿਬ ਪਿੰਡ ਤੰਗੋਰੀ ਵਿਖੇ 8 ਤੋਂ ਲੈ ਕੇ16 ਸਾਲ ਦੇ ਬੱਚਿਆਂ ਦੇ ”ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ” ਕਰਵਾਏ ਗਏ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਜੇਤੂ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਹਨਾਂ ਬੋਲਦਿਆਂ ਉਹਨਾਂ ਕਿਹਾ ਕਿ ਇਸ ਸਮਾਗਮ ਦੀ ਵਿਲੱਖਣਤਾ ਇਹ ਰਹੀ ਕਿ ਸੈਂਕੜੇ ਬੱਚੇ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪਹੁੰਚੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮੁਕਾਬਲੇ ਹਲਕੇ ਦੇ ਵੱਖ ਵੱਖ ਹਿੱਸਿਆਂ ਵਿੱਚ ਕਰਵਾਏ ਜਾਣਗੇ। ਉਹਨਾਂ ਗੁਰਦੁਆਰਾ ਪ੍ਰੰਬਧਕ ਕਮੇਟੀ ਤੰਗੋਰੀ ਤੇ ਬੀਬੀ ਪਰਮਜੀਤ ਕੌਰ ਲਾਡਰਾਂ ਮੈਂਬਰ ਐਸ ਜੀ ਪੀ ਸੀ, ਭਾਈ ਜਤਿੰਦਰ ਸਿੰਘ ਪ੍ਰਚਾਰਕ, ਜਗਤਾਰ ਸਿੰਘ ਤੰਗੋਰੀ, ਹਰਵਿੰਦਰ ਸਿੰਘ ਨੰਬਰਦਾਰ ਸੋਹਾਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਕਾਰਜ ਵਿੱਚ ਵੱਡਮੁੱਲਾ ਯੋਗਦਾਨ ਪਾਇਆ।