ਡੇਰਾ ਬਾਪੂ ਗੰਗਾ ਦਾਸ ਮਾਹਿਲਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤੇ ਸਮਾਗਮ 7 ਸਤੰਬਰ ਨੂੰ

ਬਾਪੂ ਗੰਗਾ ਦਾਸ ਜੀ ਵੈਲਫੇਅਰ ਸੁਸਾਇਟੀ ਰਜਿਸਟਰਡ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ 7 ਸਤੰਬਰ ਦਿਨ ਵੀਰਵਾਰ ਨੂੰ ਸ਼ਾਮੀਂ 6 ਤੋਂ ਰਾਤ 10 ਵਜੇ ਤੱਕ ਸਮਾਗਮ ਕੀਤਾ ਜਾ ਰਿਹਾ ਹੈ l

ਬਾਪੂ ਗੰਗਾ ਦਾਸ ਜੀ ਵੈਲਫੇਅਰ ਸੁਸਾਇਟੀ ਰਜਿਸਟਰਡ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ  7 ਸਤੰਬਰ ਦਿਨ ਵੀਰਵਾਰ ਨੂੰ ਸ਼ਾਮੀਂ 6 ਤੋਂ ਰਾਤ 10 ਵਜੇ ਤੱਕ ਸਮਾਗਮ ਕੀਤਾ ਜਾ ਰਿਹਾ ਹੈ l ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਮੁੱਖ ਸੇਵਾਦਾਰ ਮਨਦੀਪ ਬੈਂਸ ਨੇ ਦੱਸਿਆ ਕਿ ਇਸ ਵਿਸ਼ਾਲ ਸੰਕੀਰਤਨ ਮਹਾਂਉਤਸਵ ਦੌਰਾਨ ਪੰਡਤ ਸਚਿਨ ਸਾਸ਼ਤਰੀ ਸ੍ਰੀ ਕ੍ਰਿਸ਼ਨ ਕਾਂਸ਼ੀ ਹੁਸ਼ਿਆਰਪੁਰ ਵਾਲੇ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣ ਗਾਇਨ ਕਰਨਗੇl ਬਾਪੂ ਜੀ ਦਾ ਲੰਗਰ ਅਤੁਟ ਚਲੇਗਾl ਉਨ੍ਹਾਂ ਦੱਸਿਆ ਕਿ ਬਾਬਾ ਜੀ ਦਾ ਦਰਬਾਰ ਉਸਾਰੀ ਅਧੀਨ ਹੈ, ਦਾਨੀ ਸੱਜਣ ਮਾਇਆ ਦੇ ਕੇ ਰਸੀਦ ਪ੍ਰਾਪਤ ਕਰਨ ਦੀ ਕਿਰਪਾਲਤਾ ਕਰਨ ਜੀ l ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋ ਕੇ ਬਾਪੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।