
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ
ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਅਪਣਾ ਜੀਵਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਕੀਤਾ ਹੋਇਆ ਹੈ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਚ ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ ਤਾਂ ਕਿ ਅੰਗਹੀਣ ਵਿਅਕਤੀ ਆਪਣੇ ਆਪ ਨੂੰ ਕਿਸੇ ਪਾਸਿਓਂ ਅਧੂਰਾ ਨਾ ਸਮਝਨ ਇਸ ਮੌਕੇ ਅੰਗਹੀਣ ਵਿਅਕਤੀਆਂ ਨੇ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਓਬਰਾਏ ਸਾਡੀ ਲਾਠੀ ਬਣੇ ਹੋਏ ਹਨ ਸਾਨੂੰ ਕਦੇ ਵੀ ਆਪਣੇ ਆਪ ਅਧੂਰਾਪਣ ਮਹਿਸੂਸ ਨਹੀਂ ਹੋਇਆ।
ਸ੍ਰੀ ਮੁਕਤਸਰ ਸਾਹਿਬ ------- ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਅਪਣਾ ਜੀਵਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਕੀਤਾ ਹੋਇਆ ਹੈ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਚ ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ ਤਾਂ ਕਿ ਅੰਗਹੀਣ ਵਿਅਕਤੀ ਆਪਣੇ ਆਪ ਨੂੰ ਕਿਸੇ ਪਾਸਿਓਂ ਅਧੂਰਾ ਨਾ ਸਮਝਨ ਇਸ ਮੌਕੇ ਅੰਗਹੀਣ ਵਿਅਕਤੀਆਂ ਨੇ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਓਬਰਾਏ ਸਾਡੀ ਲਾਠੀ ਬਣੇ ਹੋਏ ਹਨ ਸਾਨੂੰ ਕਦੇ ਵੀ ਆਪਣੇ ਆਪ ਅਧੂਰਾਪਣ ਮਹਿਸੂਸ ਨਹੀਂ ਹੋਇਆ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਚ 12 ਅੰਗਹੀਣ ਵਿਅਕਤੀਆਂ ਨੂੰ ਹਰ ਮਹੀਨੇ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ ਇਸ ਮੌਕੇ ਮਾਸਟਰ ਰਾਜਿੰਦਰ ਸਿੰਘ, ਗੁਰਜੀਤ ਸਿੰਘ ਜੀਤਾ, ਅਸ਼ੋਕ ਕੁਮਾਰ , ਗੁਰਪਾਲ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।
