ਸ਼ਾਂਤੀ ਅਤੇ ਸਦਭਾਵਨਾ ਵਾਲਾ ਜੀਵਨ ਜਿਉਣ ਦੀ ਸਿੱਖਿਆ ਦਿੰਦਾ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ : ਬੇਦੀ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ਵਿੱਚ ਨਤਮਸਤਕ ਹੋਏ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ

ਐਸ ਏ ਐਸ ਨਗਰ, 7 ਸਤੰਬਰ ਜਨਮ ਅਸ਼ਟਮੀ ਦੇ ਸ਼ੁੱਭ ਤੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਮੇਅਰ ਮੁਹਾਲੀ ਕੁਲਜੀਤ ਸਿੰਘ ਬੇਦੀ ਨੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਸੰਗਤਾਂ ਦੇ ਦਰਸ਼ਨ ਕੀਤੇ ਅਤੇ ਨਤਮਸਤਕ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਮੇਰੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਖਾਸ ਤੌਰ ਤੇ ਨਵੀਂ ਪਨੀਰੀ ਨੂੰ ਆਪਣੇ ਵਿਰਸੇ ਨਾਲ ਜੋੜਨ ਵਿੱਚ ਸਹਾਈ ਸਾਬਤ ਹੁੰਦੇ ਹਨ।

ਸz. ਬੇਦੀ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਇਹ ਦਿਹਾੜਾ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਵਾਲਾ ਜੀਵਨ ਜਿਉਣ ਦੀ ਸਿੱਖਿਆ ਦਿੰਦਾ ਹੈ। ਉਹਨਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਸ਼ਾਂਤੀ ਅਤੇ ਸਚਾਈ ਦੇ ਦੂਤ ਸਨ। ਉਨ੍ਹਾਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਬਿਲਕੁਲ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਬਣਾਉਂਦੀਆਂ ਹਨ ਅਤੇ ਇਸੇ ਲਈ ਸਾਰੇ ਧਰਮਾਂ ਅਤੇ ਫ਼ਿਰਕੇ ਦੇ ਲੋਕ ਧੂਮ ਧਾਮ ਨਾਲ ਜਨਮ ਅਸ਼ਟਮੀ ਮਨਾਉਂਦੇ ਹਨ।