ਨਗਰ ਨਿਗਮ ਵਲੋਂ ਪਿੰਡ ਕੁੰਭੜਾ ਵਿੱਚ ਪ੍ਰਾਪਰਟੀ ਟੈਕਸ ਦੇ ਨੰਬਰਾਂ ਦੇ ਵਿਰੁੱਧ ਲਾਮਬੰਦ ਹੋਏ ਲੋਕ ਨਗਰ ਨਿਗਮ ਅਤੇ ਆਪ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਐਸ ਏ ਐਸ ਨਗਰ, 8 ਸਤੰਬਰ ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਸ. ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਇੱਕਠੇ ਹੋਏ ਪਿੰਡ ਕੁੰਭੜਾ ਦੇ ਵਸਨੀਕਾਂ ਵਲੋਂ ਗਰੇਸ਼ੀਅਨ ਚੌਂਕ ਨੇੜੇ ਨਗਰ ਨਿਗਮ ਵੱਲੋਂ ਨਿਗਮ ਅਧੀਨ ਆਉਂਦੇ ਪਿੰਡਾਂ ਵਿੱਚ ਪ੍ਰਾਪਰਟੀ ਟੈਕਸ ਦੀਆਂ ਨੰਬਰ ਪਲੇਟਾਂ ਦੇ ਵਿਰੋਧ ਵਿੱਚ ਨਗਰ ਨਿਗਮ ਅਤੇ ਆਪ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਐਸ ਏ ਐਸ ਨਗਰ, 8 ਸਤੰਬਰ  ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਸ. ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਇੱਕਠੇ ਹੋਏ ਪਿੰਡ ਕੁੰਭੜਾ ਦੇ ਵਸਨੀਕਾਂ ਵਲੋਂ ਗਰੇਸ਼ੀਅਨ ਚੌਂਕ ਨੇੜੇ ਨਗਰ ਨਿਗਮ ਵੱਲੋਂ ਨਿਗਮ ਅਧੀਨ ਆਉਂਦੇ ਪਿੰਡਾਂ ਵਿੱਚ ਪ੍ਰਾਪਰਟੀ ਟੈਕਸ ਦੀਆਂ ਨੰਬਰ ਪਲੇਟਾਂ ਦੇ ਵਿਰੋਧ ਵਿੱਚ ਨਗਰ ਨਿਗਮ ਅਤੇ ਆਪ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਸz. ਕੁੰਭੜਾ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਗਰੀਬ ਲੋਕਾਂ ਨੂੰ ਵੱਖ ਵੱਖ ਸਹੂਲਤਾਂ ਤੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦੀ ਗੱਲ ਕਰਦੀ ਹੈ ਤੇ ਦੂਜੇ ਪਾਸੇ ਸਰਕਾਰ ਗਰੀਬਾਂ ਤੋਂ ਟੈਕਸ ਲੈ ਕੇ ਖ਼ਜ਼ਾਨੇ ਭਰਨ ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਅੱਜ ਮਹਿੰਗਾਈ ਇੰਨੀ ਵੱਧ ਗਈ ਹੈ ਕਿ ਗਰੀਬ ਦੋ ਡੰਗ ਦੀ ਰੋਟੀ ਨੂੰ ਤਰਸ ਰਿਹਾ ਹੈ ਤੇ ਨਗਰ ਨਿਗਮ ਵੱਲੋਂ ਕਦੇ ਘਰਾਂ ਵਿੱਚ ਆ ਕੇ ਕੁੱਲਰ ਤੇ ਬਾਥਰੂਮ ਚੈਕ ਕਰਕੇ ਲਾਰਵਾ ਫੈਲਣ ਦੇ ਨਾਂ ਤੇ ਚਲਾਨ ਕੱਟੇ ਜਾਂਦੇ ਹਨ ਅਤੇ ਕਦੇ ਪ੍ਰਾਪਰਟੀ ਟੈਕਸ ਦੇ ਨਾਮ ਤੇ ਰਕਮ ਮੰਗੀ ਜਾਂਦੀ ਹੈ।

ਉਹਨਾਂ ਕਿਹਾ ਕਿ ਨਗਰ ਨਿਗਮ ਨੂੰ ਪਿੰਡਾਂ ਦੀਆਂ ਗਲੀਆਂ ਦੀ ਬੁਰੀ ਹਾਲਤ ਅਤੇ ਗੰਦੇ ਪਾਣੀ ਨਾਲ ਭਰੀਆਂ ਨਾਲੀਆਂ ਦੀ ਸਫਾਈ ਦਾ ਖਿਆਲ ਨਹੀਂ ਆਉਂਦਾ ਅਤੇ ਨਾ ਹੀ ਪਿੰਡ ਦੇ ਚਾਰੇ ਪਾਸੇ ਫੁੱਟਪਾਥ ਤੇ ਪਈ ਗੰਦਗੀ ਦਿਖਦੀ ਹੈ ਜੋ ਸਭ ਤੋਂ ਵੱਧ ਬਿਮਾਰੀਆਂ ਦਾ ਕਾਰਨ ਬਣਦੀ ਹੈ।

ਉਹਨਾਂ ਕਿਹਾ ਕਿ ਪਿੰਡ ਵਾਸੀ ਕਈ ਵਾਰ ਗਰੇਸ਼ੀਅਨ ਚੌਕ ਤੇ ਲਾਈਟਾਂ ਲਗਾਉਣ ਦੀ ਮੰਗ ਨੂੰ ਲੈ ਕੇ ਲਿਖਤੀ ਦਰਖ਼ਾਸਤਾਂ ਦੇ ਚੁੱਕੇ ਹਨ ਪਰ ਨਿਗਮ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਇਸ ਚੌਂਕ ਤੇ ਰੋਜ਼ਾਨਾ ਐਕਸੀਡੈਂਟ ਹੋ ਰਹੇ ਹਨ ਤੇ ਕਈ ਲੋਕ ਇਸ ਚੌਂਕ ਵਿੱਚ ਆਪਣੀ ਜਾਨ ਵੀ ਗਵਾ ਚੁੱਕੇ ਹਨ। ਉਹਨਾਂ ਕਿਹਾ ਕਿ ਜਦੋਂ ਤੱਕ ਪਿੰਡ ਨੂੰ ਪੂਰੀ ਤਰ੍ਹਾਂ ਸ਼ਹਿਰੀ ਸਹੂਲਤਾਂ ਨਹੀਂ ਮਿਲਦੀਆਂ ਉਦੋਂ ਤੱਕ ਪ੍ਰਾਪਰਟੀ ਟੈਕਸ ਨਹੀਂ ਲੱਗਣ ਦਿੱਤਾ ਜਾਵੇਗਾ।

ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰ ਗਰੀਬਾਂ ਨੂੰ ਪੰਜ ਪੰਜ ਮਰਲੇ ਪਲਾਟ, ਬੁਢਾਪਾ ਪੈਨਸ਼ਨ 2500, ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀਆਂ ਗਰੰਟੀਆਂ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀਆਂ ਹਨ। ਇਸ ਮੌਕੇ ਪਿੰਡ ਵਾਸੀ ਬਲਜੀਤ ਸਿੰਘ ਨੇ ਕਿਹਾ ਕਿ ਉਸਦੇ ਭਤੀਜੇ ਇੱਕ ਛੋਟਾ ਜਿਹਾ ਮਕਾਨ ਬਣਾਉਣ ਲੱਗੇ ਸੀ ਪਰ ਨਗਰ ਨਿਗਮ ਵੱਲੋਂ ਉਨ੍ਹਾਂ ਨੂੰ ਛੱਤ ਪਾਉਣ ਤੋਂ ਰੋਕ ਦਿੱਤਾ ਗਿਆ ਹੈ ਅਤੇ ਨਗਰ ਨਿਗਮ ਇੰਸਪੈਕਟਰ ਮਕਾਨ ਸੀਜ਼ ਕਰਨ ਦੀਆਂ ਧਮਕੀਆਂ ਦੇ ਰਿਹਾ ਹੈ ਜਦੋਂਕਿ ਦੂਜੇ ਪਾਸੇ ਪਿੰਡ ਵਿੱਚ ਬਿਨਾਂ ਕਿਸੇ ਮਨਜ਼ੂਰੀ ਤੋਂ ਸ਼ਾਮਲਾਤ ਜਗ੍ਹਾ ਵਿੱਚ ਛੇ ਛੇ ਮੰਜ਼ਿਲਾ ਇਮਾਰਤਾਂ ਬਣੀਆਂ ਹੋਈਆਂ ਹਨ ਪਰੰਤੂ ਕੋਈ ਵੀ ਨਿਗਮ ਅਧਿਕਾਰੀ ਉਹਨਾਂ ਖਿਲਾਫ ਕਾਰਵਾਈ ਕਰਨ ਨੂੰ ਤਿਆਰ ਨਹੀਂ ਹੈ।

ਇਸ ਮੌਕੇ ਮਨਜੀਤ ਸਿੰਘ ਕੁੰਭੜਾ, ਗੁਰਨਾਮ ਸਿੰਘ ਰਾਣਾ, ਹਰਦੀਪ ਸਿੰਘ ਦੀਪਾ, ਲਾਭ ਸਿੰਘ, ਬਲਦੇਵ ਸਿੰਘ ਬਿੱਲੂ, ਅਜ਼ੈਬ ਸਿੰਘ, ਮਨਦੀਪ ਸਿੰਘ ਕੁੰਭੜਾ, ਗਿਆਨੀ ਕਾਕਾ ਸਿੰਘ, ਰੋਹਿਤ ਕੁਮਾਰ, ਸੁਨੀਤਾ ਰਾਣੀ, ਪਰਮਜੀਤ ਕੌਰ, ਗਗਨਦੀਪ ਸਿੰਘ, ਸੋਹਣ ਸਿੰਘ, ਬਲਦੇਵ ਸਿੰਘ ਬਿੱਲੂ, ਬਲਜੀਤ ਸਿੰਘ, ਜਸਵੀਰ ਸਿੰਘ, ਜਸਮੇਰ ਸਿੰਘ, ਬਰਜਿੰਦਰ ਸਿੰਘ, ਨਾਜ਼ਰ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ, ਸਤੀਸ਼ ਕੁਮਾਰ, ਰਾਜਦੀਪ ਸਿੰਘ ਸੁਖਵਿੰਦਰ ਸਿੰਘ, ਨਵਜੀਤ ਸਿੰਘ, ਮਨਜੀਤ ਸਿੰਘ, ਗੁਰਨਾਮ ਕੌਰ ਕੁੰਭੜਾ ਸਾਬਕਾ ਬਲਾਕ ਸੰਮਤੀ ਮੈਂਬਰ, ਪਰਮਜੀਤ ਕੌਰ, ਸੁਨੀਤਾ ਰਾਣੀ, ਸੋਨੀਆ ਰਾਣੀ ਆਦਿ ਹਾਜ਼ਰ ਸਨ।