
NAAC ਦੇ ਮੁਲਾਂਕਣ ’ਚ ਖਾਲਸਾ ਕਾਲਜ ਗੜ੍ਹਸ਼ੰਕਰ ਦਾ ਸ਼ਾਨਦਾਰ ਪ੍ਰਦਰਸ਼ਨ | B++ ਗ੍ਰੇਡ ਹਾਸਿਲ, ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵਧਾਈ
ਭਾਰਤ ਦੀਆਂ ਉੱਚ ਵਿਦਿਅਕ ਸੰਸਥਾਵਾਂ ਦਾ ਮੁਲਾਂਕਣ ਕਰਨ ਸੰਬੰਧੀ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵਲੋਂ ਸਥਾਪਤ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ ਸੰਸਥਾ (ਨੈਕ) ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਕੀਤੇ ਗਏ ਦੋ ਦਿਨਾਂ ਨਿਰੀਖਣ ਵਿਚ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ। ਜਿਥੇ ਕਾਲਜ ਵਲੋਂ 2 ਵਾਰ ਕਰਵਾਏ ਗਏ ‘ਨੈਕ’ ਦੇ ਮੁਲਾਕਣ ਵਿਚ ‘ਬੀ’ ਗ੍ਰੇਡ ਹਾਸਿਲ ਕੀਤਾ ਜਾ ਚੁੱਕਾ ਹੈ ਤੇ ਉਥੇ ਇਸ ਵਾਰ ਕਾਲਜ ਨੇ ‘ਨੈਕ’ ਮੁਲਾਂਕਣ ਵਿਚ ਪਹਿਲਾ ਨਾਲੋਂ ਬੇਹਤਰ ਪ੍ਰਦਰਸ਼ਨ ਕਰਦੇ ਹੋਏ ‘ਬੀ++’ (ਬੀ ਪਲੱਸ ਪਲੱਸ) ਦਾ ਗ੍ਰੇਡ ਹਾਸਿਲ ਕੀਤਾ ਹੈ।
ਗੜ੍ਹਸ਼ੰਕਰ (ਬਲਵੀਰ ਚੌਪੜਾ ) ਭਾਰਤ ਦੀਆਂ ਉੱਚ ਵਿਦਿਅਕ ਸੰਸਥਾਵਾਂ ਦਾ ਮੁਲਾਂਕਣ ਕਰਨ ਸੰਬੰਧੀ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵਲੋਂ ਸਥਾਪਤ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ ਸੰਸਥਾ (ਨੈਕ) ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਕੀਤੇ ਗਏ ਦੋ ਦਿਨਾਂ ਨਿਰੀਖਣ ਵਿਚ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ। ਜਿਥੇ ਕਾਲਜ ਵਲੋਂ 2 ਵਾਰ ਕਰਵਾਏ ਗਏ ‘ਨੈਕ’ ਦੇ ਮੁਲਾਕਣ ਵਿਚ ‘ਬੀ’ ਗ੍ਰੇਡ ਹਾਸਿਲ ਕੀਤਾ ਜਾ ਚੁੱਕਾ ਹੈ ਤੇ ਉਥੇ ਇਸ ਵਾਰ ਕਾਲਜ ਨੇ ‘ਨੈਕ’ ਮੁਲਾਂਕਣ ਵਿਚ ਪਹਿਲਾ ਨਾਲੋਂ ਬੇਹਤਰ ਪ੍ਰਦਰਸ਼ਨ ਕਰਦੇ ਹੋਏ ‘ਬੀ++’ (ਬੀ ਪਲੱਸ ਪਲੱਸ) ਦਾ ਗ੍ਰੇਡ ਹਾਸਿਲ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਨੇ ਕਾਲਜ ਨੂੰ ‘ਨੈਕ’ ਮੁਲਾਂਕਣ ਵਿਚ ‘ਬੀ++’ ਗ੍ਰੇਡ ਆਉਣ ’ਤੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਬੇਹਤਰੀਨ ਕਾਰਗੁਜ਼ਾਰੀ ਲਈ ਸ਼ੁਭ ਇਛਾਵਾਂ ਦਿੱਤੀਆਂ। ਇਸ ਸਬੰਧੀ ਕਾਲਜ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਗਿਆ ਜਿਸ ਮੌਕੇ ਡਾ. ਅਮਨਪ੍ਰੀਤ ਸਿੰਘ ਸਹਾਇਕ ਡਾਇਰੈਕਟਰ ‘ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ’ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਡਾ. ਅਮਨਪ੍ਰੀਤ ਸਿੰਘ ਨੇ ‘ਨੈਕ’ ਦੇ ਮੁਲਾਂਕਣ ਲਈ ਸਮੁੱਚੇ ਸਟਾਫ਼ ਵਲੋਂ ਪਿਛਲੇ ਸਾਲਾਂ ਤੋਂ ਨਿਭਾਈ ਜਾ ਰਹੀ ਭੂਮਿਕਾ ਦੀ ਸਰਾਹਨਾ ਕਰਦਿਆਂ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਚੰਗਾ ਪ੍ਰਦਰਸ਼ਨ ਕਰਨ ਲਈ ਨੁਕਤੇ ਸਾਂਝੇ ਕੀਤੇ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਸਿੰਘ ਨੇ ‘ਨੈਕ’ ਮੁਲਾਂਕਣ ਦੌਰਾਨ ਕਾਲਜ ਮੈਨੇਜਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਦਾਰੇ ਨੂੰ ਦਿੱਤੇ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਦਾਰੇ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਮੂਹ ਸਟਾਫ਼ ਦੇ ਸਹਿਯੋਗ ਨਾਲ ਯਤਨ ਕੀਤੇ ਜਾਣਗੇ। ਇਸ ਮੌਕੇ ਨੈਕ ਕੋ-ਆਰਡੀਨੇਟਰ ਪ੍ਰੋ. ਕੰਵਰ ਕੁਲਵੰਤ ਸਿੰਘ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।
