
ਖ਼ਾਲਸਾ ਕਾਲਜ ਵਿਖੇ ਐਜ਼ੂਕੇਸ਼ਨ ਵਿਭਾਗ ਨੇ ਵਿਦਾਇਗੀ ਸਮਾਰੋਹ ਦਾ ਆਯੋਜਨ ।
ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ਕਰ ਵਿਖੇ ਕਾਲਜ ਦੇ ਐਜ਼ੂਕੇਸ਼ਨ ਵਿਭਾਗ ਵਿਚ ਚੱਲ ਰਹੇ ਬੀ.ਏ. ਬੀ.ਐੱਡ ਅਤੇ ਬੀ.ਐੱਸਸੀ. ਬੀ.ਐੱਡ ਕੋਰਸ ਦੇ ਵਿਦਿਆਰਥੀਆਂ ਵਲੋਂ ਪਾਸ ਆਊਟ ਵਿਦਿਆਰਥੀਆਂ ਨੂੰ ਪਾਰਟੀ ਦੇਣ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿਚ ਬੀ.ਐੱਸਸੀ. ਬੀ.ਐੱਡ. ਦੇ ਵਿਦਿਆਰਥੀ ਕਰਨ ਬੱਸੀ ਨੂੰ ਮਿਸਟਰ ਫੇਅਰਵੈੱਲ ਅਤੇ ਬੀ.ਏ. ਬੀ.ਐੱਡ. ਦੀ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ।
ਗੜ੍ਹਸ਼ੰਕਰ 10 ਸਤੰਬਰ ( ਬਲਵੀਰ ਚੌਪੜਾ ) ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ਕਰ ਵਿਖੇ ਕਾਲਜ ਦੇ ਐਜ਼ੂਕੇਸ਼ਨ ਵਿਭਾਗ ਵਿਚ ਚੱਲ ਰਹੇ ਬੀ.ਏ. ਬੀ.ਐੱਡ ਅਤੇ ਬੀ.ਐੱਸਸੀ. ਬੀ.ਐੱਡ ਕੋਰਸ ਦੇ ਵਿਦਿਆਰਥੀਆਂ ਵਲੋਂ ਪਾਸ ਆਊਟ ਵਿਦਿਆਰਥੀਆਂ ਨੂੰ ਪਾਰਟੀ ਦੇਣ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿਚ ਬੀ.ਐੱਸਸੀ. ਬੀ.ਐੱਡ. ਦੇ ਵਿਦਿਆਰਥੀ ਕਰਨ ਬੱਸੀ ਨੂੰ ਮਿਸਟਰ ਫੇਅਰਵੈੱਲ ਅਤੇ ਬੀ.ਏ. ਬੀ.ਐੱਡ. ਦੀ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ। ਬੈੱਸਟ ਸਟੂਡੈਂਟ ਦਾ ਅਵਾਰਡ ਬੀ.ਏ. ਬੀ.ਐੱਡ. ਦੇ ਵਿਦਿਆਰਥੀ ਸੌਰਵ ਨੂੰ ਚਾਰਾ ਸਾਲਾਂ ਦੇ ਕੋਰਸ ਦੌਰਾਨ ਹਰ ਪੱਖੋਂ ਵਧੀਆ ਕਾਰਗੁਜ਼ਾਰੀ ਲਈ ਚੁਣਿਆ ਗਿਆ। ਇਸ ਮੌਕੇ ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ ਤੋਂ ਡਾ. ਅਮਨਪ੍ਰੀਤ ਸਿੰਘ ਸਹਾਇਕ ਡਾਇਰੈਕਟਰ ਅਤੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਚੰਗੇਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਵਿਭਾਗ ਮੁੱਖੀ ਡਾ. ਸੰਘਾ ਗੁਰਬਖਸ਼ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਕਾਲਜ ਨਾਲ ਜੁੜੇ ਰਹਿਣ ਅਤੇ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਮਨਬੀਰ ਕੌਰ, ਡਾ. ਕੁਲਦੀਪ ਕੌਰ, ਡਾ. ਹਰਵਿੰਦਰ ਕੌਰ, ਡਾ. ਅਰਵਿੰਦਰ ਕੌਰ, ਪ੍ਰੋ. ਨਰੇਸ਼ ਕੁਮਾਰੀ, ਸੁਪਰਡੈਂਟ ਪਰਮਿੰਦਰ ਸਿੰਘ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਹੋਏ।
