ਪੰਜਾਬ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਖਿਲਾਫ ਇਕੱਜੁਟ ਹੋ ਕੇ ਸੰਘਰਸ਼ ਕਰਨਗੇ ਬਿਲਡਰ ਅਤੇ ਪ੍ਰਾਪਰਟੀ ਸਲਾਹਕਾਰ। ਬਿਲਡਰ ਅਤੇ ਡੀਲਰ ਐਸੋਸੀਏਸ਼ਨ ਨੇੇ ਮੁਹਾਲੀ ਵਿੱਚ ਕੀਤੀ ਪ੍ਰਾਪਰਟੀ ਸਲਾਹਕਾਰਾਂ ਨਾਲ ਮੀਟਿੰਗ

ਬਿਲਡਰ ਐਂਡ ਡੀਲਰ ਵੈਲਫੇਅਰ ਐਸੋਸੀਏਸ਼ਨ ਐਸ ਏ ਐਸ ਨਗਰ ਦੇ ਇੱਕ ਵਫਦ ਨੇ ਸੰਸਥਾ ਦੇ ਪ੍ਰਧਾਨ ਸ੍ਰੀ ਪੰਕਜ ਸੂਦ ਦੀ ਅਗਵਾਈ ਹੇਠ ਮੁਹਾਲੀ ਵਪਾਰ ਮੰਡਲ ਦੇ ਜਨਰਲ ਸਕੱਤਰ ਸz. ਸਰਬਜੀਤ ਸਿੰਘ ਪਾਰਸ ਦੇ ਦਫਤਰ ਵਿਖੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸz ਹਰਪ੍ਰੀਤ ੋਿਸੰਘ ਡਡਵਾਲ ਅਤੇ ਹੋਰਨਾਂ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਸਰਕਾਰ ਵਲੋਂ ਖਰੜ ਵਿੱਚ ਪ੍ਰਾਪਰਟੀ ਦੀ ਐਨ ਓ ਸੀ, ਨਕਸ਼ੇ ਦੀ ਪ੍ਰਵਾਨਗੀ ਅਤੇ ਨਗਰ ਕੌਂਸਲ ਖਰੜ ਨਾਲ ਸੰਬੰਧਿਤ ਮੁੱਦਿਆਂ ਵਾਸਤੇ ਸਮਰਥਨ ਦੀ ਮੰਗ ਕਰਦਿਆਂ ਸਰਕਾਰ ਤਕ ਗੱਲ ਪਹੁੰਚਾਉਣ ਲਈ ਮਦਦ ਕਰਨ ਦੀ ਮੰਗ ਕੀਤੀ।

ਐਸ ਏ ਐਸ ਨਗਰ, 9 ਸਤੰਬਰ (ਸ.ਬ.) ਬਿਲਡਰ ਐਂਡ ਡੀਲਰ ਵੈਲਫੇਅਰ ਐਸੋਸੀਏਸ਼ਨ ਐਸ ਏ ਐਸ ਨਗਰ ਦੇ ਇੱਕ ਵਫਦ ਨੇ ਸੰਸਥਾ ਦੇ ਪ੍ਰਧਾਨ ਸ੍ਰੀ ਪੰਕਜ ਸੂਦ ਦੀ ਅਗਵਾਈ ਹੇਠ ਮੁਹਾਲੀ ਵਪਾਰ ਮੰਡਲ ਦੇ ਜਨਰਲ ਸਕੱਤਰ ਸz. ਸਰਬਜੀਤ ਸਿੰਘ ਪਾਰਸ ਦੇ ਦਫਤਰ ਵਿਖੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸz ਹਰਪ੍ਰੀਤ ੋਿਸੰਘ ਡਡਵਾਲ ਅਤੇ ਹੋਰਨਾਂ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਸਰਕਾਰ ਵਲੋਂ ਖਰੜ ਵਿੱਚ ਪ੍ਰਾਪਰਟੀ ਦੀ ਐਨ ਓ ਸੀ, ਨਕਸ਼ੇ ਦੀ ਪ੍ਰਵਾਨਗੀ ਅਤੇ ਨਗਰ ਕੌਂਸਲ ਖਰੜ ਨਾਲ ਸੰਬੰਧਿਤ ਮੁੱਦਿਆਂ ਵਾਸਤੇ ਸਮਰਥਨ ਦੀ ਮੰਗ ਕਰਦਿਆਂ ਸਰਕਾਰ ਤਕ ਗੱਲ ਪਹੁੰਚਾਉਣ ਲਈ ਮਦਦ ਕਰਨ ਦੀ ਮੰਗ ਕੀਤੀ।

ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪੰਕਜ ਸੂਦ, ਚੇਅਰਮੈਨ ਸ੍ਰੀ ਓੁਮ ਪ੍ਰਕਾਸ਼, ਮੁੱਖ ਸਰਪਰਸਤ ਹਰਮਿੰਦਰ ਸਿੰਘ ਮਾਵੀ, ਆਮ ਆਦਮੀ ਘਰ ਬਚਾਓ ਮੋਰਚਾ ਦੇ ਕਾਨੂੰਨੀ ਸਲਾਹਕਾਰ ਐਡਵੋਕਟ ਦਰਸ਼ਨ ਸਿੰਘ ਧਾਲੀਵਾਲ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਉਸਾਰੀ ਤੇ ਰੋਕ ਲਗਾਉਂਦਿਆਂ ਰਜਿਸਟ੍ਰੀਆਂ ਤੇ ਰੋਕ ਲਗਾ ਦਿੱਤੀ ਹੈ ਜਿਸ ਕਾਰਨ ਬਿਲਡਰਾਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਹਨਾਂ ਕਿਹਾ ਕਿ ਇਸ ਕਾਰਨ ਪੂਰਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ ਅਤੇ ਇਸ ਵਾਸਤੇ ਜਰੂਰੀ ਹੈ ਕਿ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਸਾਰੇ ਵਿਅਕਤੀ ਇੱਕਠੇ ਹੋ ਕੇ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕਰਨ।

ਇਸ ਮੌਕੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸz. ਹਰਪ੍ਰੀਤ ਸਿੰਘ ਡਡਵਾਲ ਨੇ ਕਿਹਾ ਕਿ ਉਹ ਬਿੁਲਡਰ ਐਸੋਸੀਏਸ਼ਨ ਨੂੰ ਆਪਣਾ ਪੂਰਾ ਸਮਥ.ਰਨ ਦਿੰਦੇ ਹਨ ਅਤੇ ਸਰਕਾਰ ਦੇ ਖਿਲਾਫ ਸੰਘਰਸ਼ ਵਿੱਚ ਜਦੋਂ ਵੀ ਲੋੜ ਪਵੇਗੀ ਉਹ ਉਹਨਾਂ ਦਾ ਸਾਥ ਦੇਣਗੇ।

ਇਸ ਮੌਕੇ ਸz. ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਪਾਰੀਆਂ ਨੂੰ ਰਾਹਤ ਤਾਂ ਕੀ ਦੇਣੀ ਸੀ, ਉਲਟਾ ਇਹ ਵਪਾਰੀਆਂ ਦੇ ਵਿਰੁੱਧ ਕੰਮ ਕਰ ਰਹੀ ਹੈ ਅਤੇ ਇਸ ਕਾਰਨ ਸੂਬੇ ਦਾ ਮਾਹੌਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਹਨਾਂ ਕਿਹਾ ਕਿ ਹਾਲਾਤ ਇਹ ਹੋ ਗਏ ਹਨ ਕਿ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਉਣ ਵਾਲੇ ਲੋਕ ਜਨਤਕ ਤੌਰ ਤੇ ਇਸ ਗੱਲੋਂ ਪਛਤਾਵਾ ਕਰਦੇ ਦਿਖਦੇ ਹਨ। ਉਹਨਾਂ ਕਿਹਾ ਕਿ ਆਪਣੀ ਜਨਤਾ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਦੀ ਜਿੰਮੇਵਾਰੀ ਹੁੰਦੀ ਹੈ ਅਤੇ ਸਰਕਾਰ ਨੂੰ ਆਪਣੀਆਂ ਨੀਤੀਆਂ ਵਿੱਚ ਸੁਧਾਰ ਕਰਕੇ ਆਮ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ।

ਇਸ ਮੌਕੇ ਆਮ ਆਦਮੀ ਘਰ ਬਚਾਓ ਮੋਰਚਾ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਇਹਨਾਂ ਮੁੱਦਿਆਂ ਸੰਬੰਧੀ 11 ਸਤੰਬਰ ਨੂੰ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਨਾਲ ਮੀਟਿੰਗ ਹੋਣੀ ਹੈ ਅਤੇ ਉਹਨਾਂ ਵਲੋਂ ਇਸ ਐਮ ਪੀ ਸੀ ਏ ਦੇ ਆਗੂਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਜਿਸਨੂੰ ਸਾਰਿਆਂ ਵਲੋਂ ਪ੍ਰਵਾਨਗੀ ਦਿੱਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰੇਸ਼ ਖੰਨਾ, ਜਸਮਿੰਦਰ ਸਿੰਘ ਪੰਡਿਆਲਾ, ਜੈਬੀਰ ਸਿੰਘ ਗਰਾਂਗ, ਸਰੂਪ ਸਿੰਘ ਸੈਣੀ, ਸੰਦੀਪ ਸ਼ਰਮਾ, ਗੌਰਵ ਛਿੱਬਰ, ਨੀਤੀਸ਼ ਗਰਗ, ਹਰਪ੍ਰੀਤ ਬਾਜਵਾ, ਹਰਜਿੰਦਰ ਸਿੰਘ, ਨਸੀਬ ਸਿੰਘ ਸੰਧੂ, ਬਲਜੀਤ ਸਿੰਘ ਮਠਾੜੂ ਵੀ ਹਾਜਿਰ ਸਨ।