
ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁੱਦੇ ਤੇ ਫੇਲ੍ਹ : ਮਨੀਸ਼ ਤਿਵਾੜੀ
ਐਸ ਏ ਐਸ ਨਗਰ, 12 ਸਤੰਬਰ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁੱਦੇ ਤੇ ਫੇਲ ਹੋ ਗਈ ਹੈ ਅਤੇ ਪੰਜਾਬ ਦੇ ਵੋਟਰ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਐਸ ਏ ਐਸ ਨਗਰ, 12 ਸਤੰਬਰ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁੱਦੇ ਤੇ ਫੇਲ ਹੋ ਗਈ ਹੈ ਅਤੇ ਪੰਜਾਬ ਦੇ ਵੋਟਰ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਪਿੰਡ ਬਡਾਲਾ ਵਿਖੇ ਬਲਾਕ ਕਾਂਗਰਸ ਕਮੇਟੀ ਖਰੜ ਦੇ ਸਾਬਕਾ ਪ੍ਰਧਾਨ ਗੁਰਿੰਦਰਜੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਨੂੰ ਠੱਲ ਪਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ।
ਇਸ ਮੌਕੇ ਹਾਜ਼ਰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਵਰਕਰਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਤੇ ਜਲਦੀ ਹੀ ਇਸ ਵਿੱਚ ਤੇਜੀ ਲਿਆਂਦੀ ਜਾਵੇਗੀ।
ਇਸ ਮੌਕੇ ਕੌਂਸਲਰ ਰਮਾਕਾਂਤ ਕਾਲੀਆਂ, ਹਾਕਮ ਸਿੰਘ ਬਡਾਲਾ, ਬੇਅੰਤ ਸਿੰਘ ਫੌਜੀ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਗਿੰਦ ਬਾਬਾ ਵੀ ਹਾਜ਼ਰ ਸਨ।
